ਮੋਹਾਲੀ ’ਚ ਟਿੱਪਰ ਮੋਟਰਸਾਇਕਲ ਦੀ ਟੱਕਰ ਇੱਕ ਦੀ ਮੌਤ, ਇੱਕ ਜ਼ਖਮੀ

ਮ੍ਰਿਤਕਾਂ ਦੀ ਪਛਾਣ ਸਿਮਰਨਜੀਤ ਕੌਰ (23 ਸਾਲ) ਅਤੇ ਹਨੀ (2.5 ਸਾਲ) ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

Share:


ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਇੱਕ ਟਿੱਪਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਵਿੱਚ ਬਾਈਕ ਦੇ ਪਿੱਛੇ ਬੈਠੀ ਔਰਤ ਅਤੇ ਉਸ ਦੇ ਢਾਈ ਸਾਲ ਦੇ ਬੇਟੇ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਲਾ ਰਿਹਾ ਵਿਅਕਤੀ ਵਾਲ-ਵਾਲ ਬਚ ਗਿਆ। ਉਸ ਦੇ ਪਿਛੇ ਆ ਰਹੀ ਦੂਜੇ ਬਾਈਕ ਵੀ ਹਾਦਸੇ ਦੀ ਚਪੇਟ ਵਿੱਚ ਆ ਗਈ ਜਿਸ ਕਾਰਨ ਮ੍ਰਿਤਕ ਔਰਤ ਦਾ ਪਿਤਾ ਵੀ ਜ਼ਖਮੀ ਹੋ ਗਿਆ। ਜ਼ਖਮੀ ਹੋਏ ਹਰਪਾਲ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  

ਨਸ਼ੇ ਵਿੱਚ ਸੀ ਡਰਾਇਵਰ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਟਿੱਪਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਜਿਵੇਂ ਹੀ ਮੋਟਰਸਾਈਕਲ ਸਵਾਰ ਗੁਰਜੀਤ ਸਿੰਘ ਆਪਣੇ ਪਤੀ ਅਤੇ ਬੱਚੇ ਨਾਲ ਚੰਡੀਗੜ੍ਹ-ਲਾਲੜੂ ਰੋਡ 'ਤੇ ਪਹੁੰਚਿਆ ਤਾਂ ਇਕ ਟਿੱਪਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ 'ਚ ਪਤਨੀ ਅਤੇ ਬੱਚੇ ਦੀ ਮੌਤ ਹੋ ਗਈ। ਦੂਜੇ ਮੋਟਰਸਾਈਕਲ ’ਤੇ ਉਸ ਦਾ ਭਰਾ ਗੁਰਵਿੰਦਰ ਅਤੇ ਸਹੁਰਾ ਹਰਪਾਲ ਸਿੰਘ ਬੈਠੇ ਸਨ। ਜਿਸ ਵਿੱਚ ਹਰਪਾਲ ਸਿੰਘ ਵੀ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਂਚ 'ਚ ਜੁਟੀ ਪੁਲਿਸ
ਪੀੜਤ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਬੁੱਢਣਪੁਰ ਤੋਂ ਲਾਲੜੂ ਆਪਣੇ ਸਾਲੇ ਨੂੰ ਮਿਲਣ ਜਾ ਰਿਹਾ ਸੀ। ਫਿਰ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਉਸ ਦੀ ਜਾਂਚ 'ਚ ਜੁਟੀ ਹੈ। ਪੁਲਿਸ ਨੂੰ ਅਜੇ ਤੱਕ ਟਿੱਪਰ ਚਾਲਕ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਇਸ ਰਸਤੇ ਤੇ ਚੱਲਦੇ ਹਨ ਨਾਜਾਇਜ਼ ਟਿੱਪਰ
ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਰਸਤੇ 'ਤੇ ਕਈ ਤਰ੍ਹਾਂ ਦੇ ਨਾਜਾਇਜ਼ ਟਿੱਪਰ ਚੱਲਦੇ ਹਨ। ਇਹ ਟਿੱਪਰ ਨਹਿਰ ਵਿੱਚੋਂ ਰੇਤਾ ਅਤੇ ਬਜਰੀ ਕੱਢ ਕੇ ਗੈਰ-ਕਾਨੂੰਨੀ ਢੰਗ ਨਾਲ ਵੇਚਦੇ ਹਨ। ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪਹਿਲਾਂ ਵੀ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ।

ਇਹ ਵੀ ਪੜ੍ਹੋ