ਬਰਨਾਲਾ 'ਚ ਦਰਦਨਾਕ ਸੜਕ ਹਾਦਸਾ, 3 ਸਕੂਲੀ ਵਿਦਿਆਰਥੀਆਂ ਦੀ ਮੌਤ

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 3 ਜਣਿਆਂ ਦੀ ਮੌਤ ਹੋ ਗਈ। ਇਹ ਸਕੂਲੀ ਵਿਦਿਆਰਥੀ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਵਾਪਸ ਜਾ ਰਹੇ ਸੀ।

Share:

ਹਾਈਲਾਈਟਸ

  • ਸੜਕ ਹਾਦਸਾ

ਬਰਨਾਲਾ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਤਪਾ ਇਲਾਕੇ ਵਿੱਚ ਇਹ ਹਾਦਸਾ ਹੋਇਆ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਈ। ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਰਹਿਣ ਵਾਲੇ 3 ਵਿਦਿਆਰਥੀ ਤਪਾ ਮੰਡੀ ਤੋਂ ਟਿਊਸ਼ਨ ਪੜ੍ਹਕੇ ਆਪਣੇ ਮੋਟਰਸਾਈਕਲ 'ਤੇ ਪਿੰਡ ਘੁੰਨਸ ਜਾ ਰਹੇ ਸੀ। ਇਸੇ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲਾਂ 'ਤੇ ਚਾਰ ਸਕੂਲੀ ਵਿਦਿਆਰਥੀ ਸਵਾਰ ਸਨ। ਜਿਹਨਾਂ ਚੋਂ 3 ਦੀ ਮੌਤ ਹੋ ਗਈ।  ਇੱਕ ਗੰਭੀਰ ਜ਼ਖ਼ਮੀ ਵਿਦਿਆਰਥੀ ਨੂੰ ਬਠਿੰਡਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। 

ਜਾਂਚ 'ਚ ਜੁਟੀ ਪੁਲਿਸ

ਹਾਦਸੇ  ਦੀ ਸੂਚਨਾ ਮਿਲਣ ਮਗਰੋਂ ਥਾਣਾ ਤਪਾ ਦੀ ਪੁਲਿਸ ਮੌਕੇ 'ਤੇ ਪੁੱਜੀ। ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਇੱਕ ਨੂੰ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ।  ਮ੍ਰਿਤਕ ਨੌਜਵਾਨਾਂ ਚੋਂ  ਦੋਪਿੰਡ ਘੁੰਨਸ ਦੇ ਰਹਿਣ ਵਾਲੇ ਸਨ ਅਤੇ ਇੱਕ ਵਿਦਿਆਰਥੀ ਤਹਿਸੀਲ ਤਪਾ ਦਾ ਰਹਿਣ ਵਾਲਾ ਸੀ।

 

ਇਹ ਵੀ ਪੜ੍ਹੋ