ਜਥੇ ਦੇ ਮੈਂਬਰਾਂ ਨੂੰ ਲੁੱਟਣ ਵਾਲੇ ਮੁਲਜ਼ਮ ਤੁਰੰਤ ਗ੍ਰਿਫ਼ਤਾਰ ਕਰੇ ਪਾਕਿਸਤਾਨ ਸਰਕਾਰ: ਧਾਮੀ

ਪਾਕਿਸਤਾਨ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ।

Share:

ਪਾਕਿਸਤਾਨ ਵਿੱਚ ਪ੍ਰਕਾਸ਼ ਪੁਰਬ ਮਨਾਉਣ ਗਏ ਜਥੇ ਦੇ ਮੈਂਬਰਾਂ ਵੱਲੋਂ ਲਾਹੌਰ ਦੀ ਲਿਬਰਟੀ ਮਾਰਕੀਟ ਵਿੱਚ ਹੋਈ ਲੁੱਟ ਦੀ ਘਟਨਾ ਨਿੰਦਣਯੋਗ ਹੈ। ਪਾਕਿਸਤਾਨ ਸਰਕਾਰ ਨੂੰ ਤੁਰੰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ, ਤਾ ਜੋ ਪੀੜਿਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਇਹ ਮੰਗ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਹੈ। ਉਹਨਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਸ਼ਰਧਾਲੂਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ।


ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

ਭਾਜਪਾ ਆਗੂਆਂ ਪ੍ਰੋ. ਸਰਚਾਂਦ ਸਿੰਘ, ਗੁਰਪ੍ਰਤਾਪ ਟਿੱਕਾ, ਅਜੈਬੀਰਪਾਲ ਰੰਧਾਵਾ ਨੇ ਕਿਹਾ ਹੈ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪਾਕਿਸਤਾਨ ਸਰਕਾਰ ਨੇ ਧਾਰਮਿਕ ਯਾਤਰਾ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ। ਇਸ ਕਾਰਨ ਪਾਕਿਸਤਾਨ ਸਰਕਾਰ ਦਾ ਅਕਸ ਦੁਨੀਆ 'ਚ ਖਰਾਬ ਹੋਇਆ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੇ ਦੁਹਰਾਉਣ ਤੋਂ ਬਚਣ ਲਈ ਲਾਪਰਵਾਹੀ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕੰਵਲਜੀਤ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਲਿਬਰਟੀ ਮਾਰਕੀਟ ਵਿੱਚ ਖਰੀਦਦਾਰੀ ਕਰ ਰਹੇ ਸਨ ਤਾਂ ਵਾਪਰੀ ਘਟਨਾ ਵਿੱਚ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਦੀ ਜਾਂਚ ਦੀ ਲੋੜ ਹੈ। ਉਨ੍ਹਾਂ ਪਾਕਿਸਤਾਨ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੂੰ ਪੀੜਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ