ਨਸ਼ਿਆਂ ਖਿਲਾਫ ਪਟਿਆਲਾ 'ਚ ਪੰਚਾਇਤ ਹੋਈ ਸਖਤ,ਨਸ਼ਾ ਵੇਚਣ ਜਾਂ ਮਦਦ ਕਰਨ ਵਾਲਿਆਂ ਤੇ 1 ਲੱਖ ਦਾ ਜੁਰਮਾਨਾ

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ 80 ਫੀਸਦੀ ਨਸ਼ੇ ਦੀ ਮਾਰ ਝੱਲ ਰਹੇ ਪਿੰਡ ਰੋਂਗਲਾ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪਿੰਡ ਰੋਂਗਲਾ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜੋ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਕਾਰਨ ਪ੍ਰੇਸ਼ਾਨ ਹਨ। ਇਸ ਤੋਂ ਬਾਅਦ ਜੈ ਇੰਦਰ ਕੌਰ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈ ਕੇ ਐਸਐਸਪੀ ਨਾਲ ਮੁਲਾਕਾਤ ਕੀਤੀ

Share:

ਹਾਈਲਾਈਟਸ

  • ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ

ਪਟਿਆਲਾ ਦੇ ਪਿੰਡਾਂ ਵਿੱਚ ਨਸ਼ਾ ਤਸਕਰੀ ਜਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਵੀ ਕਾਰਵਾਈ ਕਰਦੀਆਂ ਆਈਆਂ ਹਨ ਹਨ ਪਰ ਹੁਣ ਪਿੰਡ ਪਟਿਆਲਾ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਵਾਂ ਮਤਾ ਪਾਸ ਕਰ ਦਿੱਤਾ ਹੈ। ਪਿੰਡ ਦੀ ਪੰਚਾਇਤ ਨੇ ਪਹਿਲਕਦਮੀ ਕਰਦਿਆਂ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਪੁਲਿਸ ਸਖ਼ਤ ਕਾਰਵਾਈ ਕਰੇਗੀ। ਦੇ ਹਵਾਲੇ ਕਰ ਦਿੱਤਾ ਜਾਵੇਗਾ।

 

ਪਿਛਲੇ 2 ਸਾਲਾਂ ਵਿੱਚ ਨਸ਼ੇ ਦਾ ਕਾਰੋਬਾਰ ਵਧਿਆ

ਐਸਐਸਪੀ ਨੂੰ ਮਿਲਣ ਤੋਂ ਬਾਅਦ ਜੈ ਇੰਦਰ ਕੌਰ ਨੇ ਦੱਸਿਆ ਕਿ ਸਰਪੰਚ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਅੱਜ ਮੈਨੂੰ ਉਨ੍ਹਾਂ ਦੇ ਪਿੰਡ ਬੁਲਾਇਆ ਸੀ ਤਾਂ ਜੋ ਨਸ਼ੇ ਦੀ ਵੱਧ ਰਹੀ ਸਮੱਸਿਆ ਨਾਲ ਲੜਨ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਸ ਸਮੱਸਿਆ ਬਾਰੇ ਪੰਚਾਇਤ ਅਤੇ ਸਥਾਨਕ ਔਰਤਾਂ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਪਿੰਡ ਵਿੱਚ ਨਜਾਇਜ਼ ਨਸ਼ੇ ਦਾ ਕਾਰੋਬਾਰ ਵਧਿਆ ਹੈ ਅਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ਿਆਂ ਦੀ ਇਸ ਦਲਦਲ ਵਿੱਚ ਫਸ ਚੁੱਕੇ ਹਨ।

 

ਪਿੰਡ ਦੇ ਬਾਹਰ ਪੱਕੀ ਚੌਂਕੀ ਬਣਾਉਣ ਦੀ ਮੰਗ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਰੋਂਗਲਾ ਪਿੰਡ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ। ਪਿੰਡ ਵਾਸੀਆਂ ਨੇ ਐਸਐਸਪੀ ਨੂੰ ਅਪੀਲ ਕੀਤੀ ਕਿ ਉਹ ਲਗਾਤਾਰ ਪੁਲਿਸ ਗਸ਼ਤ ਯਕੀਨੀ ਬਣਾਉਣ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕੀ ਚੌਕੀ ਲਗਾਈ ਜਾਵੇ। ਐਸਐਸਪੀ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ

Tags :