Punjab 'ਚ ਇਸੇ ਹਫ਼ਤੇ ਭੰਗ ਹੋ ਸਕਦੀਆਂ ਪੰਚਾਇਤਾਂ, ਮਾਰਚ 'ਚ ਚੋਣਾਂ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਬੰਧਤ ਮਹਿਕਮੇ ਨੇ ਪੱਤਰ ਜਾਰੀ ਕਰਕੇ ਰਿਪੋਰਟ ਮੰਗ ਲਈ ਹੈ। ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। 

Share:

ਪੰਜਾਬ ਨਿਊਜ਼। ਪੰਜਾਬ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਜਿਲ੍ਹਾ ਪੰਚਾਇਤ ਅਫਸਰਾਂ ਤੋਂ ਪ੍ਰਬੰਧਕਾਂ ਦੀ ਸੂਚੀ ਮੰਗੀ ਗਈ ਹੈ। ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਏ ਅਧੀਨ ਇਸ ਹਫਤੇ ਦੇ ਅਖੀਰ ਤੱਕ ਪੰਚਾਇਤਾਂ ਭੰਗ ਕੀਤੀਆਂ ਜਾ ਸਕਦੀਆਂ ਹਨ। ਇਹ ਵੀ ਜਾਣਕਾਰੀ ਹੈ ਕਿ ਮਾਰਚ ਤੱਕ ਚੋਣਾਂ ਹੋ ਸਕਦੀਆਂ ਹਨ।

ਫੋਟੋ
ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ। ਫੋਟੋ ਕ੍ਰੇਡਿਟ - ਐਕਸ

ਪਿੰਡਾਂ ਦੀ ਸੰਸਦ ਹਨ ਪੰਚਾਇਤਾਂ 

ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਸਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਇਸ ਲਈ ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਇਕ ਪੱਤਰ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਾ ਅਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੰਚਾਇਤਾਂ ਨੂੰ ਪਿੰਡਾਂ ਦੀ ਸੰਸਦ ਮੰਨਿਆ ਜਾਂਦਾ ਹੈ। ਇਹਨਾਂ ਚੋਣਾਂ ਨੂੰ ਹੀ ਸੂਬੇ ਅੰਦਰ ਸਿਆਸਤ ਦਾ ਮੁੱਖ ਧੁਰਾ ਵੀ ਕਿਹਾ ਜਾਂਦਾ ਹੈ। 

 

ਇਹ ਵੀ ਪੜ੍ਹੋ