AAP-Congress ਗਠਜੋੜ ਨੂੰ ਲੈ ਕੇ ਹੁਣ ਪਰਗਟ ਸਿੰਘ ਨੇ ਵੀ ਦਿੱਤਾ ਵੱਡਾ ਬਿਆਨ, ਪੜੋ ਪੂਰੀ ਖ਼ਬਰ

ਦੇਵੇਂਦਰ ਯਾਦਵ ਵੀ 4 ਦਿਨਾਂ ਦੇ ਦੌਰੋ ਤੋਂ ਬਾਅਦ ਮਨ ਚੁੱਕੇ ਹਨ ਕਿ ਆਪ ਨਾਲ ਗਠਜੋੜ ਨੂੰ ਲੈ ਕੇ ਨੇਤਾ ਤੇ ਵਰਕਰ ਦੋ ਧੜਿਆਂ 'ਚ ਵੰਡੇ ਹੋਏ ਹਨ। ਹੁਣ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੇ ਵੀ ‘ਆਪ’ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਆਪ ਨਾਲ ਗਠਜੋੜ ਕਰਨ ਨੂੰ ਲੈ ਕੇ ਸਾਫ਼ ਤੌਰ ਤੇ ਇਨਕਾਰ ਕਰ ਦਿੱਤਾ ਹੈ।

Share:

ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਠੇ ਲੜਨ ਨੂੰ ਲੈ ਕੇ ਆਪ ਅਤੇ ਕਾਂਗਰਸ ਵਿੱਚ ਪਸੋਪੇਸ਼ ਜਾਰੀ ਹੈ। I.N.D.I.A. ਗਠਜੋੜ ਦਾ ਹਿੱਸਾ ਬਣੀ AAP ਅਤੇ ਕਾਂਗਰਸ ਵਿਚਕਾਰ ਪੰਜਾਬ ਦੀ 13 ਸੀਟਾਂ ਦੀ ਵੰਡ ਨੂੰ ਲੈ ਕੇ ਦਿੱਲੀ 'ਚ ਬੈਠਕਾਂ ਦਾ ਦੌਰ ਲਗਾਤਾਰ ਚੱਲ ਰਿਹਾ ਹੈ। ਅਜੇ ਤੱਕ ਵੀ ਇਹਨਾਂ ਬੈਠਕਾਂ ਦਾ ਕੋਈ ਸਿੱਟਾ ਨਹੀਂ ਨਿਕਲ ਪਾਇਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ‘ਆਪ’ ਨਾਲ ਗਠਜੋੜ ਨੂੰ ਲੈ ਕੇ ਸਹਿਮਤ ਨਹੀਂ ਹਨ। ਇਥੋਂ ਤੱਕ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਵੀ 4 ਦਿਨਾਂ ਦੇ ਦੌਰੋ ਤੋਂ ਬਾਅਦ ਮਨ ਚੁੱਕੇ ਹਨ ਕਿ ਆਪ ਨਾਲ ਗਠਜੋੜ ਨੂੰ ਲੈ ਕੇ ਨੇਤਾ ਤੇ ਵਰਕਰ ਦੋ ਧੜਿਆਂ 'ਚ ਵੰਡੇ ਹੋਏ ਹਨ। ਹੁਣ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੇ ਵੀ ‘ਆਪ’ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਆਪ ਨਾਲ ਗਠਜੋੜ ਕਰਨ ਨੂੰ ਲੈ ਕੇ ਸਾਫ਼ ਤੌਰ ਤੇ ਇਨਕਾਰ ਕਰ ਦਿੱਤਾ ਹੈ। 

ਇਹ ਦਸਿਆ ਕਾਰਨ...‘ਆਪ’ ਸਰਕਾਰ ਦੀ ਕਾਰਗੁਜ਼ਾਰੀ ਹੇਠਲੇ ਪੱਧਰ ਦੀ ਰਹੀ 

ਪਰਗਟ ਸਿੰਘ ਨੇ ਕਿਹਾ ਕਿ ਅਸੀਂ ‘ਆਪ’ ਨਾਲ ਗੱਠਜੋੜ ਲਈ ਤਿਆਰ ਨਹੀਂ ਹਾਂ। ਇਸ ਦੇ ਕਈ ਕਾਰਨ ਹਨ। ਸੂਬੇ ਵਿੱਚ ਪਿਛਲੇ ਡੇਢ ਸਾਲਾਂ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਹੇਠਲੇ ਪੱਧਰ ਦੀ ਰਹੀ ਹੈ। ਉਹ ਸਰਕਾਰੀ ਪ੍ਰਸ਼ਾਸਨ ਪ੍ਰਤੀ ਗੰਭੀਰ ਨਹੀਂ ਹੈ। ਪੰਜਾਬ ਦੇ ਲੋਕਤੰਤਰ ਨੂੰ ਬਚਾਉਣਾ ਵੀ ਵੱਡੀ ਚੁਣੌਤੀ ਹੈ। ਅਜਿਹੀ ਸਥਿਤੀ ਵਿਚ ਸਾਨੂੰ ਇਕੱਲੇ ਹੀ ਚੋਣ ਮੈਦਾਨ ਵਿਚ ਉਤਰਨਾ ਚਾਹੀਦਾ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਅਸੀਂ ਭਾਜਪਾ ਨਾਲ ਲੜਨਾ ਹੈ। ਭਾਜਪਾ ਪੰਜਾਬ ਦੀ ਚੌਥੀ ਸਭ ਤੋਂ ਵੱਡੀ ਪਾਰਟੀ ਹੈ। ਅਜਿਹੇ 'ਚ ਸਾਡਾ ਉਨ੍ਹਾਂ ਨਾਲ ਕੋਈ ਮੁਕਾਬਲਾ ਨਹੀਂ ਹੈ। ਇਸ ਸਥਿਤੀ ਵਿੱਚ ਗਠਜੋੜ ਦੀ ਕੋਈ ਲੋੜ ਨਹੀਂ ਹੈ। 

ਸਿੱਧੂ ਤੇ ਵੜਿੰਗ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦਾ ਮੁੱਦਾ ਹੋਵੇਗਾ ਹੱਲ 
 
ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੀ ਸ਼ਬਦੀ ਜੰਗ 'ਤੇ ਪਰਗਟ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਨੁਕਸਾਨ ਪਹੁੰਚਾਇਆ ਸੀ। ਇਸ ਦੇ ਨਾਲ ਹੀ ਹੁਣ ਨਵਾਂ ਇੰਚਾਰਜ ਆ ਗਿਆ ਹੈ। ਉਨ੍ਹਾਂ ਨੂੰ ਸਭ ਕੁਝ ਦੱਸ ਦਿੱਤਾ ਗਿਆ ਹੈ। ਉਮੀਦ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਮੁੱਦਾ ਹੱਲ ਹੋ ਜਾਵੇਗਾ। ਨਹੀਂ ਤਾਂ ਇਸ ਨਾਲ ਪਾਰਟੀ ਦਾ ਹੀ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ