Parkash Parv: ਬੈਂਕਾਂ ਵਿੱਚ ਛੁੱਟੀ ਐਲਾਨਣ ਲਈ SGPC ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

SGPC ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ਵਿੱਚ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਜਦੋਂ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਮਾਮਲਾ ਉਠਾਇਆ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਹਿਮ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ

Share:

Parkash Parv: ਪੰਜਾਬ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਰਵ ਅੱਜ ਮਨਾਇਆ ਜਾ ਰਿਹਾ ਹੈ। ਪਰ ਕਈ ਬੈਂਕਾਂ ਵਿੱਚ ਅੱਜ ਦੀ ਛੁੱਟੀ ਨਹੀਂ ਹੈ। ਜਿਸ ਕਾਰਨ ਬੈਂਕ ਕਰਮਚਾਰਿਆਂ ਨੂੰ ਅੱਜ ਕੰਮ ਕਰਨਾ ਪੈ ਰਿਹਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ਵਿੱਚ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਜਦੋਂ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਮਾਮਲਾ ਉਠਾਇਆ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਹਿਮ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ।

ਹਰ ਮੁਲਾਜ਼ਮ ਨੂੰ ਮਿਲਣੀ ਚਾਹੀਦੀ ਬਰਾਬਰ ਛੁੱਟੀ

ਇਸ ਮੌਕੇ ਹਰ ਮੁਲਾਜ਼ਮ ਨੂੰ ਬਰਾਬਰ ਛੁੱਟੀ ਮਿਲਣੀ ਚਾਹੀਦੀ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਵਾਰ ਸਰਕਾਰ ਵੱਲੋਂ ਗੁਰੂ ਪਰਵ ਮੌਕੇ ਬੈਂਕਾਂ ਵਿੱਚ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜਦੋਂ ਕਿ ਸਰਕਾਰ ਵੱਲੋਂ ਪਹਿਲਾਂ ਐਲਾਨੀ ਛੁੱਟੀ ਬੈਂਕਾਂ ਵਿੱਚ ਵੀ ਲਾਗੂ ਸੀ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ