Lok Sabha Election 2024: ਸ਼ਾਹੀ ਸੀਟ ਤੋਂ ਚੋਣ ਲੜਨ ਨੂੰ ਲੈ ਕੇ ਮਹਾਰਾਨੀ ਪ੍ਰਨੀਤ ਕੌਰ ਨੇ ਕਹਿ ਇਹ ਵੱਡੀ ਗੱਲ, ਪੜ੍ਹੋ ਪੂਰੀ ਖ਼ਬਰ

Lok Sabha Election 2024: ਪ੍ਰਨੀਤ ਕੌਰ ਨੇ ਚੋਣ ਲੜਨ ਦੀ ਇੱਛਾ ਜਤਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਲੋਕ ਸਭਾ ਚੋਣ ਲੜਨ ਦਾ ਮੌਕਾ ਮਿਲਿਆ ਤਾਂ ਮੈਂ ਜ਼ਰੂਰ ਚੋਣ ਲੜਨਾ ਚਾਹਾਂਗੀ। ਉਸ ਨੇ ਇਹ ਵੀ ਕਿਹਾ ਕਿ ਉਹ ਪਟਿਆਲਾ ਤੋਂ ਚੋਣ ਲੜਨ ਦੀ ਇੱਛੁਕ ਹਨ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਮੇਰਾ ਘਰ ਹੈ, ਇਸ ਲਈ ਮੈਂ ਇੱਥੋਂ ਚੋਣ ਲੜਨਾ ਚਾਹਾਂਗੀ।

Share:

Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਜਲਦ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ। ਭਾਜਪਾ ਵਲੋਂ ਇਕੱਲੇ ਚੋਣਾਂ ਲੜਨ ਦਾ ਐਲਾਨ ਕਰਨ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਕਾਫੀ ਖੁਸ਼ੀ ਹੈ। ਉਥੇ ਹੀ ਪਟਿਆਲਾ ਤੋਂ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਨੀ ਪ੍ਰਨੀਤ ਕੌਰ ਨੇ ਸ਼ਾਹੀ ਸੀਟ ਪਟਿਆਲਾ ਤੋਂ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਚੋਣ ਲੜਨ ਦੀ ਇੱਛਾ ਜਤਾਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਲੋਕ ਸਭਾ ਚੋਣ ਲੜਨ ਦਾ ਮੌਕਾ ਮਿਲਿਆ ਤਾਂ ਮੈਂ ਜ਼ਰੂਰ ਚੋਣ ਲੜਨਾ ਚਾਹਾਂਗੀ। ਉਸ ਨੇ ਇਹ ਵੀ ਕਿਹਾ ਕਿ ਉਹ ਪਟਿਆਲਾ ਤੋਂ ਚੋਣ ਲੜਨ ਦੀ ਇੱਛੁਕ ਹਨ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਮੇਰਾ ਘਰ ਹੈ, ਇਸ ਲਈ ਮੈਂ ਇੱਥੋਂ ਚੋਣ ਲੜਨਾ ਚਾਹਾਂਗੀ। ਪਰਨੀਤ ਨੇ ਅੱਗੇ ਕਿਹਾ ਕਿ ਹਾਲਾਂਕਿ ਇਸ ਦਾ ਫੈਸਲਾ ਭਾਜਪਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ।

25 ਸਾਲਾਂ ਤੋਂ ਪਟਿਆਲਾ ਸੀਟ ਤੋਂ ਚੋਣ ਲੜ ਰਹੀ ਪ੍ਰਨੀਤ ਕੌਰ

ਪ੍ਰਨੀਤ ਕੌਰ ਪਟਿਆਲਾ ਦੀ ਸ਼ਾਹੀ ਸੀਟ ਤੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ। ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਈ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਿਛਲੇ 25 ਸਾਲਾਂ ਤੋਂ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ। ਹੁਣ ਉਨ੍ਹਾਂ ਆਪਣੀ ਉਮੀਦਵਾਰੀ ਸਬੰਧੀ ਭਾਜਪਾ ਦੀ ਤਰਫ਼ੋਂ ਪਟਿਆਲਾ ਤੋਂ ਮੁੜ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ