ਪੰਜਾਬ 'ਚ 10 ਹਜ਼ਾਰ ਰੁਪਏ ਕੀਤੀ ਪੈਨਸ਼ਨ, ਕਈ ਹੋਰ ਭੱਤੇ ਵੀ ਵਧਾਏ 

ਸੂਬੇ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਾਧੇ ਉਪਰ ਮੋਹਰ ਲਾਈ ਗਈ। ਛੇਤੀ ਹੀ ਇਸਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸਤੋਂ ਇਲਾਵਾ ਪੰਜਾਬ ਦੇ ਪੇਂਡੂ ਚੌਕੀਦਾਰ ਦਾ ਮਾਣ ਭੱਤਾ 1250/-ਰੁਪਏ ਤੋਂ ਵਧਾ ਕੇ 1,500/- ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਇਸ ਵਿੱਚ ਢਾਈ ਸੌ ਰੁਪਏ ਮਹੀਨਾ ਵਾਧਾ ਕੀਤਾ ਗਿਆ ਹੈ।

Courtesy: file photo

Share:

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਇਸਦੇ ਨਾਲ ਹੀ ਕਈ ਪ੍ਰਕਾਰ ਦੀਆਂ ਪੈਨਸ਼ਨਾਂ, ਭੱਤਿਆਂ ਤੇ ਤਨਖਾਹ 'ਚ ਵਾਧੇ ਨੂੰ ਲੈਕੇ ਵੀ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਇਹ ਫੈਸਲਿਆਂ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਇਸ ਦੌਰਾਨ ਉਹਨਾਂ ਇਹ ਵੀ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸਤੋਂ ਇਲਾਵਾ ਹੁਣ 10 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। 

2 ਹਜ਼ਾਰ ਰੁਪਏ ਪੈਨਸ਼ਨ ਵਧਾਈ 

ਇਸ ਬਾਰੇ ਹੋਰ ਵਿਸਥਾਰ ਨਾਲ ਦੱਸਦੇ ਹੋਏ ਸੂਬੇ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਾਧੇ ਉਪਰ ਮੋਹਰ ਲਾਈ ਗਈ। ਛੇਤੀ ਹੀ ਇਸਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸਤੋਂ ਇਲਾਵਾ ਪੰਜਾਬ ਦੇ ਪੇਂਡੂ ਚੌਕੀਦਾਰ ਦਾ ਮਾਣ ਭੱਤਾ 1250/-ਰੁਪਏ ਤੋਂ ਵਧਾ ਕੇ 1,500/- ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਇਸ ਵਿੱਚ ਢਾਈ ਸੌ ਰੁਪਏ ਮਹੀਨਾ ਵਾਧਾ ਕੀਤਾ ਗਿਆ ਹੈ। ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਤੇਜੀ ਨਾਲ ਨਿਬੇੜਾ ਕਰਨ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕਰਨ ਉਪਰ ਮੋਹਰ ਲੱਗੀ ਹੈ। ਤੇਜਾਬੀ ਹਮਲੇ ਨਾਲ ਪੀੜਤਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਗਿਆ ਹੈ।  ਪਹਿਲਾਂ ਇਹ ਪੈਨਸ਼ਨ 8000 ਰੁਪਏ ਮਹੀਨਾ ਸੀ ਹੁਣ ਇਸਨੂੰ ਵਧਾ ਕੇ 10000 ਰੁਪਏ ਕਰ ਦਿੱਤਾ ਗਿਆ ਹੈ। 

ਪੈਂਡਿੰਗ ਬਿੱਲ ਵੀ ਕੀਤੇ ਗਏ ਪਾਸ 

ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੈਂਡਿੰਗ ਬਿੱਲਾਂ ਨੂੰ ਵੀ ਪਾਸ ਕੀਤਾ ਜਾਵੇਗਾ। ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 2000 ਪੀਟੀਆਈ ਟੀਚਰਾਂ ਦੀ ਭਰਤੀ ਕੀਤੀ ਜਾਵੇਗੀ।  ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਮਿਲੀ ਹੈ । ਇਸ ਦੇ ਨਾਲ ਹੀ ਡਾਕਟਰਾਂ ਦੀ ਤਨਖਾਹ ਵੀ ਵਧਾਈ ਗਈ ਹੈ । ਇਸ ਤੋਂ ਇਲਾਵਾ ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੀਸੀਪੀਐਸਐਲ ਨੂੰ ਦਿੱਤੀ।

ਇਹ ਵੀ ਪੜ੍ਹੋ