Good News: ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਮਿਲਣ ਜਾ ਰਹੀ ਹੈ ਵੱਡੀ ਸੁਵਿਧਾ, ਜਾਣੋ ਕੀ ਹੈ ਮਾਮਲਾ

Good News:  ਮਾਨ ਨੇ ਜ਼ਿਲ੍ਹਾ ਪੱਧਰੀ ਵਿਕਾਸ ਕਾਰਜਾਂ ਦੀ ਰਿਪੋਰਟ ਤਲਬ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਵਿੱਚ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ। ਹਰ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਨੂੰ 5 ਤੋਂ 10 ਪਿੰਡਾਂ ਦੇ ਗਰੁੱਪਾਂ ਵਿੱਚ ਵੰਡਿਆ ਜਾਵੇਗਾ।

Share:

Good News: ਪੰਜਾਬ 'ਚ ਲੋਕਾਂ ਨੂੰ ਹੈ ਘਰ ਬੈਠੇ ਸਹੂਲਤਾਂ ਮਿਲਣ ਜਾ ਰਹੀਆਂ ਹਨ। ਹੁਣ ਲੋਕਾਂ ਨੂੰ ਘਰ ਬੈਠੇ ਹੀ ਰਜਿਸਟਰੀ ਕਰਵਾਉਣ ਦੀ ਸੁਵਿਧਾ ਮਿਲਣੀ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ ਦੇ ਡੀਸੀ ਨੂੰ ਇਸ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ। ਮਾਨ ਨੇ ਜ਼ਿਲ੍ਹਾ ਪੱਧਰੀ ਵਿਕਾਸ ਕਾਰਜਾਂ ਦੀ ਰਿਪੋਰਟ ਤਲਬ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਵਿੱਚ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ। ਹਰ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਨੂੰ 5 ਤੋਂ 10 ਪਿੰਡਾਂ ਦੇ ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਫਿਰ ਤਹਿਸੀਲਦਾਰ ਪਿੰਡਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰੇਗਾ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਡੀਸੀ ਦਫ਼ਤਰ ਜਾਂ ਤਹਿਸੀਲ ਵਿੱਚ ਨਹੀਂ ਜਾਣਾ ਪਵੇਗਾ। 

ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

  • ਪਰਾਲੀ ਦੇ ਨਿਪਟਾਰੇ ਦੀ ਯੋਜਨਾ ਨੂੰ ਲੈ ਕੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਮੁੱਖ ਮੰਤਰੀ ਨੇ ਪਰਾਲੀ ਦੇ ਨਿਪਟਾਰੇ ਸਬੰਧੀ ਹਰ ਜ਼ਿਲ੍ਹੇ ਦੇ ਡੀਸੀ ਤੋਂ ਸੁਝਾਅ ਮੰਗੇ ਹਨ। 
  • ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਵਿੱਚੋਂ 5000 ਕਰੋੜ ਰੁਪਏ ਰੋਕ ਲਏ ਹਨ। ਇਸ ਕਾਰਨ 67 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦਾ ਕੰਮ ਰੁਕ ਗਿਆ ਹੈ। ਸਰਕਾਰ ਨੇ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਸ ਦੀ ਸੁਣਵਾਈ ਅਗਲੇ ਹਫ਼ਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਾਈ ਚੰਦਰਚੂੜ ਦੀ ਅਦਾਲਤ ਵਿੱਚ ਹੋਵੇਗੀ।
  • ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਲਗਭਗ 98 ਲੱਖ ਮਰੀਜ਼ਾਂ ਨੇ ਇਲਾਜ ਦਾ ਲਾਭ ਲਿਆ ਹੈ। ਹੁਣ ਤੱਕ ਮਰੀਜ਼ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੀਆਂ ਲੈਬ ਟੈਸਟਾਂ ਦੀਆਂ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਇਸ ਮਹੀਨੇ ਤੱਕ 150 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। 
  • ਮੁੱਖ ਮੰਤਰੀ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਲਈ ਕਿਹਾ ਹੈ। ਜੇਕਰ ਕਿਸੇ ਸਰਕਾਰੀ ਹਸਪਤਾਲ ਵਿੱਚ ਦਵਾਈਆਂ ਦਾ ਸਟਾਕ ਖ਼ਤਮ ਹੋ ਗਿਆ ਹੈ ਜਾਂ ਉਪਲਬਧ ਨਹੀਂ ਹੈ ਤਾਂ ਹਸਪਤਾਲ ਦੇ ਐਸਐਮਓ, ਐਮਓ ਅਤੇ ਹੋਰ ਸੀਨੀਅਰ ਡਾਕਟਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਹਸਪਤਾਲ ਦੇ ਅੰਦਰ ਮਰੀਜ਼ ਨੂੰ ਦਵਾਈਆਂ ਮੁਹੱਈਆ ਕਰਵਾਉਣ।
  • ਜ਼ਿਲ੍ਹਾ ਅਤੇ ਉਪ ਮੰਡਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਜ਼ਰੂਰੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਹਨ। ਸੂਬਾ ਸਰਕਾਰ ਨੇ ਸੜਕ ਹਾਦਸਿਆਂ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਪੀੜਤ ਦਾ ਨਜ਼ਦੀਕੀ ਹਸਪਤਾਲ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ।
  • ਮੁੱਖ ਮੰਤਰੀ ਨੇ ਹਰ ਪਿੰਡ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੀ ਜ਼ਿੰਮੇਵਾਰੀ ਜ਼ਿਲ੍ਹੇ ਦੇ ਡੀਸੀ ਨੂੰ ਦਿੱਤੀ ਗਈ ਹੈ।  13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ