ਲੁਧਿਆਣਾ 'ਚ ਲੜਕੀ ਦੇ ਬਲਾਤਕਾਰ-ਕਤਲ ਮਾਮਲੇ 'ਚ ਲੋਕਾਂ ਨੇ ਲਾਇਆ ਧਰਨਾ

ਦੱਸ ਦਈਏ ਕਿ ਰਾਤ ਨੂੰ ਇਕ ਘਰ 'ਚ ਰੱਖੇ ਬੈੱਡ ਬਾਕਸ 'ਚੋਂ 4 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਹੋਈ ਸੀ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਤੱਕ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ, ਇਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।

Share:

ਹਾਈਲਾਈਟਸ

  • ਫਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ

ਲੁਧਿਆਣਾ 'ਚ 4 ਸਾਲ ਦੀ ਬੱਚੀ ਦੇ ਕਤਲ ਨੂੰ ਲੈ ਕੇ ਲੋਕਾਂ 'ਚ ਗੁੱਸਾ ਹੈ। ਪੋਸਟ ਮਾਰਟਮ ਤੋਂ ਪਤਾ ਲੱਗਾ ਹੈ ਕਿ ਲੜਕੀ ਦਾ 30 ਤੋਂ 40 ਸੈਕਿੰਡ ਤੱਕ ਗਲਾ ਘੁੱਟਿਆ ਗਿਆ ਸੀ। ਬੱਚੀ ਦੇ ਗੁਪਤ ਅੰਗ 'ਚ ਖੂਨ ਵਹਿ ਰਿਹਾ ਸੀ। ਹਾਲਾਂਕਿ ਪੁਲਿਸ ਅਜੇ ਤੱਕ ਕੁੱਝ ਨਹੀਂ ਦੱਸ ਰਹੀ ਹੈ। ਇਸ ਘਟਨਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਪਰਿਵਾਰ ਸਮੇਤ ਸੈਂਕੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ। ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਲੋਕਾਂ ਵਿੱਚ ਗੁੱਸਾ ਹੈ। ਦੱਸ ਦਈਏ ਕਿ ਰਾਤ ਨੂੰ ਇਕ ਘਰ 'ਚ ਰੱਖੇ ਬੈੱਡ ਬਾਕਸ 'ਚੋਂ 4 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਹੋਈ ਸੀ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਤੱਕ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ, ਇਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਦਾ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ।

ਗਰਦਨ 'ਤੇ ਉਂਗਲਾਂ ਦੇ ਨਿਸ਼ਾਨ

ਸੂਤਰਾਂ ਮੁਤਾਬਕ ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਕਾਤਲ ਨੇ ਕਰੀਬ 30 ਤੋਂ 40 ਸੈਕਿੰਡ ਤੱਕ ਲੜਕੀ ਦਾ ਗਲਾ ਘੁੱਟ ਕੇ ਹੱਤਿਆ ਕੀਤੀ। ਉਸ ਦੀ ਗਰਦਨ 'ਤੇ ਕਾਤਲ ਦੇ ਸਾਫ਼ ਉਂਗਲਾਂ ਦੇ ਨਿਸ਼ਾਨ ਮਿਲੇ ਹਨ। ਲੜਕੀ ਦੀ ਤੜਪ-ਤੜਪ ਦੇ ਮੌਤ ਹੋ ਗਈ ਸੀ। ਪੁਲਿਸ ਨੇ ਲੜਕੀ ਦੇ ਗੁਪਤ ਅੰਗਾਂ ਦੇ ਸੈਂਪਲ ਵੀ ਜਾਂਚ ਲਈ ਭੇਜ ਦਿੱਤੇ ਹਨ। ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਆਜ਼ਾਦ ਨਗਰ ਵਿੱਚ ਪੁਲਿਸ ਖ਼ਿਲਾਫ਼ ਧਰਨਾ ਲਾ ਦਿੱਤਾ। ਫਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸਰਚ ਦੌਰਾਨ ਮਿਲੀ ਸੀ ਲਾਸ਼

ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੋਨੂੰ ਨਾਂ ਦਾ ਨੌਜਵਾਨ ਆਪਣੇ ਭਰਾ ਅਸ਼ੋਕ ਨਾਲ ਰਹਿਣ ਲਈ ਇਲਾਕੇ 'ਚ ਆਇਆ ਸੀ। ਸੋਨੂੰ ਦਾ ਭਰਾ ਇਲਾਕੇ 'ਚ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਭਰਨ ਦਾ ਕੰਮ ਕਰਦਾ ਹੈ। ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਦੇਰ ਰਾਤ ਅਸ਼ੋਕ ਦੇ ਘਰ ਦੇ ਬਾਕਸ ਬੈੱਡ ਤੋਂ ਲੜਕੀ ਦੀ ਲਾਸ਼ ਬਰਾਮਦ ਹੋਈ ਸੀ।

 

ਸੀਸੀਟੀਵੀ ਵਿੱਚ ਆਇਆ ਨਜ਼ਰ

ਜਾਣਕਾਰੀ ਅਨੁਸਾਰ ਮੁਲਜ਼ਮ ਸੋਨੂੰ ਕੱਲ੍ਹ ਲੜਕੀ ਨੂੰ ਉਸ ਦੀ ਦਾਦੀ ਦੀ ਚਾਹ ਦੀ ਦੁਕਾਨ ਤੋਂ ਉਸ ਨਾਲ ਖੇਡਣ ਅਤੇ ਕੁਝ ਲੈਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਸੀਸੀਟੀਵੀ ਵਿੱਚ ਉਹ ਲੜਕੀ ਨੂੰ ਚੁੱਕ ਕੇ ਲਿਜਾਂਦਾ ਵੀ ਨਜ਼ਰ ਆਇਆ। ਉਹ ਕੁੜੀ ਦੀ ਉਂਗਲ ਫੜ ਕੇ ਕਮਰੇ ਵਿੱਚ ਲੈ ਗਿਆ। ਦੁਪਹਿਰ ਤੱਕ ਜਦੋਂ ਲੜਕੀ ਨਜ਼ਰ ਨਹੀਂ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ

Tags :