ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਖਿਲਾਫ ਹਾਈ ਕੋਰਟ 'ਚ ਪਟੀਸ਼ਨ ਦਾਇਰ 

ਪਟੀਸ਼ਨਰ ਨੇ ਕਿਹਾ ਕਿ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈ ਕੋਰਟ ਵਿੱਚ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ। 

Share:

ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ਵਿੱਚ ਵਿਰੋਧੀ ਧਿਰਾਂ ਨੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਵਿਰੋਧੀ ਧਿਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।  ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ 'ਤੇ ਸਿਰਫ ਸਰਕਾਰ, ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਹਾਈ ਕੋਰਟ ਦੀ ਰਜਿਸਟਰੀ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਬਾਜਵਾ ਨੇ ਪਟੀਸ਼ਨ 'ਚ ਕਿਹਾ ਹੈ ਕਿ ਇਸ ਸਰਕਾਰ 'ਚ ਜਦੋਂ ਵੀ ਵਿਧਾਨ ਸਭਾ ਦਾ ਸੈਸ਼ਨ ਹੁੰਦਾ ਹੈ ਤਾਂ ਇਸ ਦੀ ਲਾਈਵ ਕਵਰੇਜ ਦੌਰਾਨ ਸਾਰਾ ਧਿਆਨ ਸਰਕਾਰ ਅਤੇ ਇਸ ਦੇ ਨੇਤਾਵਾਂ 'ਤੇ ਹੁੰਦਾ ਹੈ। ਵਿਰੋਧੀ ਨੇਤਾਵਾਂ ਅਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਹੋਣ ਜਾਰੀ 

ਪਟੀਸ਼ਨਰ ਨੇ ਕਿਹਾ ਕਿ ਉਹ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਕੀਤੀ ਗਈ ਹੈ, ਜਿਸ 'ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ