ਪੀਲੀਭੀਤ ਐਨਕਾਊਂਟਰ ਮਾਮਲਾ: 'ਆਪ' ਵਿਧਾਇਕ ਨੇ ਵਿਧਾਨ ਸਭਾ ਸਪੀਕਰ ਨੂੰ ਲਿਖਿਆ ਪੱਤਰ, ਜਾਂਚ ਦੀ ਮੰਗ ਉਠਾਈ

ਮੁਕਾਬਲੇ ਵਿੱਚ ਮਾਰੇ ਗਏ ਮੁਲਜ਼ਮ ਗੁਰਦਾਸਪੁਰ ਪੁਲਿਸ ਚੌਕੀ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੋਂ ਪੰਜਾਬ ਤੋਂ ਯੂਪੀ ਪੀਲੀਭੀਤ ਭੱਜ ਗਏ ਸਨ। ਪੰਜਾਬ ਪੁਲਿਸ ਨੇ ਪੀਲੀਭੀਤ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਜਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਪੁਲਿਸ ਹੱਥੋਂ ਮਾਰੇ ਗਏ।

Share:

ਪੰਜਾਬ ਨਿਊਜ਼। ਯੂਪੀ ਦੇ ਪੀਲੀਭੀਤ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਵੀ 3 ਜਨਵਰੀ ਤੱਕ ਆਪਣਾ ਬਿਆਨ ਦਰਜ ਕਰਵਾ ਸਕੇਗਾ।

ਹਮਲੇ ਤੋਂ ਬਾਅਦ ਯੂਪੀ ਭੱਜ ਗਏ ਸੀ

ਮੁਕਾਬਲੇ ਵਿੱਚ ਮਾਰੇ ਗਏ ਮੁਲਜ਼ਮ ਗੁਰਦਾਸਪੁਰ ਪੁਲਿਸ ਚੌਕੀ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੋਂ ਪੰਜਾਬ ਤੋਂ ਯੂਪੀ ਪੀਲੀਭੀਤ ਭੱਜ ਗਏ ਸਨ। ਪੰਜਾਬ ਪੁਲਿਸ ਨੇ ਪੀਲੀਭੀਤ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਜਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਪੁਲਿਸ ਹੱਥੋਂ ਮਾਰੇ ਗਏ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਏਕੇ-47 ਰਾਈਫਲਾਂ ਅਤੇ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਅੱਤਵਾਦੀ ਰਿੰਦਾ ਸਮੇਤ ਤਿੰਨ ਖਿਲਾਫ ਮਾਮਲਾ ਦਰਜ

ਯੂਪੀ ਪੁਲਿਸ ਪੁਲਿਸ ਐਨਕਾਉਂਟਰ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂਪੀ ਪੁਲਿਸ ਮੁਤਾਬਕ ਮੁਕਾਬਲੇ ਵਿੱਚ ਮਾਰੇ ਗਏ ਤਿੰਨੇ ਨੌਜਵਾਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਸਨ। ਇਸ ਦੇ ਨਾਲ ਹੀ ਅੱਤਵਾਦੀ ਉਨ੍ਹਾਂ ਦੀ ਮਦਦ ਕਰ ਰਹੇ ਸਨ। ਇਨ੍ਹਾਂ 'ਚੋਂ ਇਕ ਅੱਤਵਾਦੀ ਕੁਲਬੀਰ ਸਿੰਘ ਉਰਫ ਸਿੱਦੂ ਬੱਬਰ ਨੇ ਹੋਟਲ ਦਾ ਕਮਰਾ ਦਿਵਾਉਣ 'ਚ ਮਦਦ ਕੀਤੀ ਸੀ। ਪੁਲਿਸ ਨੇ ਕੁਲਬੀਰ ਸਿੰਘ ਉਰਫ ਸਿੱਧੂ, ਪਾਕਿਸਤਾਨ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਫਤਿਹ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Tags :