Republic day ਨੂੰ ਲੈ ਕੇ ਪੁਲਿਸ ਅਲਰਟ, 20 ਹਜ਼ਾਰ ਜਵਾਨਾਂ ਦੀ ਤੈਨਾਤੀ

ਸਰਹੱਦੀ ਇਲਾਕਿਆਂ ਤੋਂ ਇਲਾਵਾ ਸਰਕਾਰੀ ਇਮਾਰਤਾਂ ਅਤੇ ਬਾਜ਼ਾਰਾਂ ਤੱਕ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਵੀ ਚੈਕਿੰਗ ਕੀਤੀ ਜਾ ਰਹੀ ਹੈ।

Share:

ਹਾਈਲਾਈਟਸ

  • ਮੁੱਖ ਮੰਤਰੀ ਭਗਵੰਤ ਮਾਨ ਦੇ ਲੁਧਿਆਣਾ ਅਤੇ ਰਾਜਪਾਲ ਦੇ ਪਟਿਆਲਾ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕੀਤੇ ਗਏ ਹਨ।

Punjab News: ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਜਾਰੀ ਕੀਤੇ ਗਏ ਅਲਰਟ ਤੋਂ ਬਾਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਦੱਸ ਦਈਏ ਕਿ 26 ਜਨਵਰੀ ਨੇੜੇ ਆਉਣ ਕਰਕੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਸਰਕਾਰੀ ਇਮਾਰਤਾਂ ਅਤੇ ਬਾਜ਼ਾਰਾਂ ਤੱਕ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਵੀ ਚੈਕਿੰਗ (Checking) ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰਬੰਧਾਂ ਲਈ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਵਿਸ਼ੇਸ਼ ਡੀਜੀਪੀ, ਏਡੀਜੀਪੀ, ਡੀਆਈਜੀ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਸੁਰੱਖਿਆ ਪ੍ਰਬੰਧਾਂ ਵਿੱਚ 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਇਨਪੁਟ ਦੇ ਆਧਾਰ ‘ਤੇ ਤਿਆਰੀ

ਆਈਜੀ ਨੇ ਕਿਹਾ ਕਿ ਅਪਰਾਧੀ ਅਪਰਾਧ ਕਰਨ ਤੋਂ ਬਾਅਦ ਦੂਜੇ ਰਾਜਾਂ ਵਿੱਚ ਨਾ ਜਾਣ, ਇਸ ਲਈ ਪੰਜਾਬ ਪੁਲਿਸ ਹਿਮਾਚਲ, ਦਿੱਲੀ, ਰਾਜਸਥਾਨ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਹਿਸਾਬ ਨਾਲ ਪੁਲਿਸ ਨੂੰ ਇਨਪੁਟ (Input) ਆ ਰਹੇ ਹਨ। ਉਸ ਅਨੁਸਾਰ ਸਾਰੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਅਤੇ ਸੁਰੱਖਿਆ ਨਾਲ ਸਬੰਧਤ ਅਦਾਰਿਆਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਲੁਧਿਆਣਾ ਅਤੇ ਰਾਜਪਾਲ ਦੇ ਪਟਿਆਲਾ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕੀਤੇ ਗਏ ਹਨ।

ਵਿਸ਼ੇਸ਼ ਅਪ੍ਰੇਸ਼ਨ ਚਲਾਏ ਜਾ ਰਹੇ

ਆਈਜੀ ਨੇ ਕਿਹਾ ਕਿ ਅਪਰਾਧੀਆਂ ਦੇ ਲੁਕਣ ਦੇ ਟਿਕਾਣਿਆਂ ਦੀ ਸੂਚੀ ਬਣਾਈ ਗਈ ਹੈ। ਜਿੱਥੇ ਲਗਾਤਾਰ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਅਪ੍ਰੇਸ਼ਨ ਚਲਾਏ ਜਾ ਰਹੇ ਹਨ। ਬਾਰਡਰ ਰੇਂਜ ਵਿੱਚ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਕਿਉਂਕਿ ਪੰਜਾਬ ਦੀ 530 ਕਿਲੋਮੀਟਰ ਸਰਹੱਦ (Border) ਪਾਕਿਸਤਾਨ ਨਾਲ ਲੱਗਦੀ ਹੈ। ਸਰਹੱਦੀ ਖੇਤਰ ਵਿੱਚ 2100 ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਕੰਮ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ