ਅੱਤਵਾਦੀ ਚੌੜਾ ਦੇ ਖਿਲਾਫ ਪੁਲਿਸ ਨੇ ਦਰਜ ਕੀਤੀ FIR,ਅਕਾਲੀ ਦਲ ਨਾਖੁਸ਼,ਕਿਹਾ- ਪੰਜਾਬ ਸਰਕਾਰ ਦੇ ਇਸ਼ਾਰੇ ਤੋ ਹੋਈ ਘਟਨਾ

ਦਲਜੀਤ ਚੀਮਾ ਨੇ ਕਿਹਾ ਕਿ ਮੈਂ ਕਦੇ ਨਹੀਂ ਦੇਖਿਆ ਕਿ ਸਰਕਾਰ ਇਸ ਤਰ੍ਹਾਂ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦੀ ਹੋਵੇ। ਪਰ ਪੰਜਾਬ ਵਿੱਚ ਸੂਬਾ ਸਰਕਾਰ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵੱਡੇ ਸਿੱਖ ਆਗੂਆਂ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਗੁਰੂ ਦਾ ਸਿੱਖ ਨਹੀਂ ਹੋ ਸਕਦਾ

Share:

ਪੰਜਾਬ ਨਿਊਜ਼। ਮੁਕਤਸਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਅੱਤਵਾਦੀ ਨਰਾਇਣ ਸਿੰਘ ਚੌੜਾ ਵਿਰੁੱਧ ਜਿਹੜੀਆਂ ਧਾਰਾਵਾਂ ਤਹਿਤ ਹਲਕਾ ਕੇਸ ਦਰਜ ਕੀਤਾ ਗਿਆ ਹੈ ਉਸ ਤੋਂ ਸ਼੍ਰੋਮਣੀ ਅਕਾਲੀ ਦਲ ਖੁਸ਼ ਨਹੀਂ ਹੈ। ਚੀਮਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿਇਹ ਸਾਰੀ ਘਟਨਾ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਰਾਇਣ ਸਿੰਘ ਚੌੜਾ ਨੂੰ ਪੂਰੀ ਸੁਰੱਖਿਆ ਦੇ ਕੇ ਸੁਖਬੀਰ ਦੇ ਨੇੜੇ ਲਿਆਂਦਾ ਹੈ। ਇਸ ਤੋਂ ਬਾਅਦ ਮਾਮਲੇ ਨੂੰ ਮੋੜਨ ਲਈ ਹਮਦਰਦੀ ਦੀ ਗੱਲ ਚੱਲੀ, ਇਸ ਵਿਚ ਵੀ ਸਰਕਾਰ ਦੀ ਗਲਤ ਨੀਅਤ ਸਾਹਮਣੇ ਆ ਜਾਂਦੀ ਹੈ।

ਵੱਡੇ ਸਿੱਖ ਆਗੂਆਂ ਨੂੰ ਖਤਮ ਕਰਨ ਦੀ ਸਾਜਿਸ਼- ਚੀਮਾ

ਦਲਜੀਤ ਚੀਮਾ ਨੇ ਕਿਹਾ ਕਿ ਮੈਂ ਕਦੇ ਨਹੀਂ ਦੇਖਿਆ ਕਿ ਸਰਕਾਰ ਇਸ ਤਰ੍ਹਾਂ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦੀ ਹੋਵੇ। ਪਰ ਪੰਜਾਬ ਵਿੱਚ ਸੂਬਾ ਸਰਕਾਰ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵੱਡੇ ਸਿੱਖ ਆਗੂਆਂ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਗੁਰੂ ਦਾ ਸਿੱਖ ਨਹੀਂ ਹੋ ਸਕਦਾ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਥਾਪੇ ਗਏ ਸਿੱਖ ਸੇਵਕ ਨੂੰ ਗੋਲੀ ਮਾਰਨ ਦਾ ਕੰਮ ਸੱਚਾ ਸਿੱਖ ਨਹੀਂ ਕਰ ਸਕਦਾ।
ਸਿੱਖ ਪੰਥ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਚੀ ਕੋਈ ਅਦਾਲਤ ਨਹੀਂ ਹੈ। ਪਰ ਨਰਾਇਣ ਸਿੰਘ ਚੌੜਾ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਗੁਰਦੁਆਰਾ ਸਾਹਿਬ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਨਿਭਾ ਰਹੇ ਹਨ।