ਪਾਵਰ ਸੈਕਟਰ ਰਿਫਾਰਮਜ਼ ਫੋਰਮ ਦਾ ਖੁਲਾਸਾ, ਪਾਵਰਕਾਮ ਨੂੰ ਪਿਆ 4782 ਕਰੋੜ ਰੁਪਏ ਦਾ ਘਾਟਾ

ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ, ਜਦੋਂ ਕਿ ਕੰਪਨੀ ਵੱਲੋਂ ਲਏ ਗਏ ਕਰਜ਼ੇ ਵਿਚ ਵੀ 1170 ਕਰੋੜ ਰੁਪਏ ਦਾ ਵਾਧਾ ਵੀ ਹੋਇਆ […]

Share:

ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ, ਜਦੋਂ ਕਿ ਕੰਪਨੀ ਵੱਲੋਂ ਲਏ ਗਏ ਕਰਜ਼ੇ ਵਿਚ ਵੀ 1170 ਕਰੋੜ ਰੁਪਏ ਦਾ ਵਾਧਾ ਵੀ ਹੋਇਆ ਹੈ।
ਸਬਸਿਡੀ ਦਾ 10 ਹਜ਼ਾਰ ਕਰੋੜ ਰੁਪਏ ਬਕਾਇਆ
ਪਟਿਆਲਾ ਮੀਡੀਆ ਕਲੱਬ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਜੀ. ਭੁਪਿੰਦਰ ਸਿੰਘ ਤੇ ਡਾ. ਮਲਕੀਤ ਸਿੰਘ ਨੇ ਦੱਸਿਆ ਕਿ ਜਿੱਥੇ ਸਾਲ 2021-22 ਵਿਚ ਕੰਪਨੀ ਨੂੰ 1106 ਕਰੋੜ ਰੁਪਏ ਦਾ ਫ਼ਾਇਦਾ ਹੋਇਆ ਸੀ, ਉਥੇ ਹੀ ਸਾਲ 2022-23 ਵਿਚ ਇਸ ਨੂੰ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਕੰਪਨੀ ਸਿਰ ਕਰਜ਼ਾ ਵੀ 1170 ਕਰੋੜ ਰੁਪਏ ਵਧ ਗਿਆ ਹੈ। ਜਿੱਥੇ 2021-22 ਵਿਚ ਕਰਜ਼ਾ 17545 ਕਰੋੜ ਰੁਪਏ ਸੀ, ਉਹ ਹੁਣ ਵੱਧ ਕੇ 18715 ਕਰੋੜ ਰੁਪਏ ਹੋ ਗਿਆ ਹੈ। ਪੰਜਾਬ ਸਰਕਾਰ ਨੇ ਬਿਜਲੀ ਉਤਪਾਦਨ ਸਮਰੱਥਾ ਵਧਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ।
ਖਪਤਕਾਰਾਂ ਸਿਰ ਪੈ ਰਿਹਾ ਬੋਝ
ਉਨ੍ਹਾਂ ਦੱਸਿਆ ਕਿ ਬਾਹਰੋਂ ਬਿਜਲੀ ਪੰਜਾਬ ਵਿਚ ਲਿਆਉਣ ਵਾਲੀ ਏਟੀਸੀ ਲਾਈਨ ਦੀ ਸਮਰੱਥਾ ਹਰ ਸਾਲ ਵਧਾਈ ਜਾ ਰਹੀ ਹੈ ਤੇ ਐਕਸਚੇਂਜ ਵਿਚੋਂ ਮਹਿੰਗੇ ਭਾਅ ਬਿਜਲੀ ਖ਼ਰੀਦ ਕੇ ਦਿੱਤੀ ਜਾ ਰਹੀ ਹੈ ਜਿਸ ਦਾ ਸਾਰਾ ਬੋਝ ਖਪਤਕਾਰਾਂ ਸਿਰ ਪੈ ਰਿਹਾ ਹੈ। ਗੋਇੰਦਵਾਲ ਸਾਹਿਬ ਪਲਾਂਟ ਸਰਕਾਰ ਵੱਲੋਂ ਖ਼ਰੀਦਣ ਬਾਰੇ ਉਨ੍ਹਾਂ ਕਿਹਾ ਕਿ ਜੇ ਸਰਕਾਰ ਇਹ ਪਲਾਂਟ ਖ਼ਰੀਦਦੀ ਹੈ ਤਾਂ ਚੰਗੀ ਗੱਲ ਹੈ ਪਰ ਫਿਰ ਵੀ ਸਰਕਾਰ ਨੂੰ ਸਰਕਾਰੀ ਖੇਤਰ ਵਿਚ ਬਿਜਲੀ ਉਤਪਾਦਨ ਦੀ ਸਮਰੱਥਾ ਵਧਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਰਾਜਸਥਾਨ ਸਰਕਾਰ 90 ਹਜ਼ਾਰ ਮੈਗਾਵਾਟ ਦਾ ਸੋਲਰ ਪਲਾਂਟ ਲਗਾਉਣ ਜਾ ਰਹੀ ਹੈ ਤੇ ਇਸ ਨੂੰ ਲਗਾਉਣ ਵਾਲੀਆਂ ਕੰਪਨੀਆਂ ਬਿਜਲੀ ਉਤਪਾਦਨ ਦਾ 7 ਫੀਸਦੀ ਮੁਫ਼ਤ ਵਿਚ ਸਰਕਾਰੀ ਕੰਪਨੀਆਂ ਨੂੰ ਦੇਣਗੀਆਂ।