ਪਾਵਰਕਾਮ ਨੂੰ ਮਿਲਿਆ ਨਵਾਂ CMD, 1996 ਬੈਚ ਦੇ IAS ਅਜੋਏ ਕੁਮਾਰ ਸਿਨਹਾ ਨੂੰ ਮਿਲੀ ਜ਼ਿੰਮੇਵਾਰੀ

ਇਹ ਫੈਸਲਾ ਪਾਵਰਕਾਮ ਦੇ ਮੌਜੂਦਾ ਸੀਐਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਦੀ ਸੇਵਾਮੁਕਤੀ ਤੋਂ ਬਾਅਦ ਲਿਆ ਗਿਆ। ਬਲਦੇਵ ਸਿੰਘ ਸਰਾਂ ਨੇ ਆਪਣੇ ਕਾਰਜਕਾਲ ਦੌਰਾਨ ਪਾਵਰਕਾਮ ਦੇ ਸੰਚਾਲਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਸੂਬਾ ਸਰਕਾਰ ਦੁਆਰਾ ਉਨ੍ਹਾਂ ਦੀ ਸੇਵਾ ਦੀ ਸ਼ਲਾਘਾ ਕੀਤੀ ਗਈ। 

Courtesy: file photo

Share:

ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਸੀਐਮਡੀ ਦੇ ਅਹੁਦੇ 'ਤੇ  ਵੱਡਾ ਪ੍ਰਸ਼ਾਸਕੀ ਬਦਲਾਅ ਕੀਤਾ ਹੈ, ਜਿਸ ਵਿੱਚ ਇਹ ਜ਼ਿੰਮੇਵਾਰੀ 1996 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਜੋਏ ਕੁਮਾਰ ਸਿਨਹਾ ਨੂੰ ਸੌਂਪੀ ਗਈ ਹੈ। ਅਜੋਏ ਸਿਨਹਾ ਇਸ ਸਮੇਂ ਪੰਜਾਬ ਸਰਕਾਰ ਵਿੱਚ ਊਰਜਾ ਸਕੱਤਰ ਵਜੋਂ ਕੰਮ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਪਾਵਰਕਾਮ ਦੇ ਸੀਐਮਡੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਫੈਸਲਾ ਪਾਵਰਕਾਮ ਦੇ ਮੌਜੂਦਾ ਸੀਐਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਦੀ ਸੇਵਾਮੁਕਤੀ ਤੋਂ ਬਾਅਦ ਲਿਆ ਗਿਆ। ਬਲਦੇਵ ਸਿੰਘ ਸਰਾਂ ਨੇ ਆਪਣੇ ਕਾਰਜਕਾਲ ਦੌਰਾਨ ਪਾਵਰਕਾਮ ਦੇ ਸੰਚਾਲਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਸੂਬਾ ਸਰਕਾਰ ਦੁਆਰਾ ਉਨ੍ਹਾਂ ਦੀ ਸੇਵਾ ਦੀ ਸ਼ਲਾਘਾ ਕੀਤੀ ਗਈ। 

ਅਜੋਏ ਕੁਮਾਰ ਸਿਨਹਾ ਦਾ ਤਜੁਰਬਾ 

ਅਜੋਏ ਕੁਮਾਰ ਸਿਨਹਾ ਇੱਕ ਤਜਰਬੇਕਾਰ ਅਤੇ ਕੁਸ਼ਲ ਪ੍ਰਸ਼ਾਸਕ ਵਜੋਂ ਜਾਣੇ ਜਾਂਦੇ ਹਨ। 1996 ਬੈਚ ਦੇ ਇਸ ਸੀਨੀਅਰ ਆਈਏਐਸ ਅਧਿਕਾਰੀ ਨੇ ਪੰਜਾਬ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ ਅਤੇ ਊਰਜਾ ਖੇਤਰ ਦੀ ਡੂੰਘੀ ਸਮਝ ਅਤੇ ਪ੍ਰਸ਼ਾਸਕੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਅਜੋਏ ਸਿਨਹਾ ਦੀ ਅਗਵਾਈ ਹੇਠ ਪਾਵਰਕਾਮ ਵਿੱਚ ਪ੍ਰਸ਼ਾਸਕੀ ਸੁਧਾਰਾਂ ਅਤੇ ਬਿਜਲੀ ਸਪਲਾਈ ਪ੍ਰਣਾਲੀ ਵਿੱਚ ਸੁਧਾਰ ਦੀ ਉਮੀਦ ਹੈ। ਉਨ੍ਹਾਂ ਦੇ ਤਜਰਬੇ ਨਾਲ ਪਾਵਰਕਾਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ