Prakash Purab of Sri Guru Gobind Singh Ji ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਨਤਮਸਤਕ

10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਜੱਥਿਆਂ ਨੇ ਕੀਰਤਨ ਕੀਤਾ।

Share:

ਹਾਈਲਾਈਟਸ

  • ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਖਿੱਚ ਦਾ ਕੇਂਦਰ ਰਹੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਖਿੱਚ ਦਾ ਕੇਂਦਰ ਰਹੇ। 10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਜੱਥਿਆਂ ਨੇ ਕੀਰਤਨ ਕੀਤਾ। 

ਕੱਲ ਸਜਾਇਆ ਸੀ ਨਗਰ ਕੀਰਤਨ

ਇਸ ਤੋਂ ਪਰਿਲਾਂ ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ੍ਰੀ ਗੁਰੂ ਜੀ ਦੇ ਪਾਵਨ ਸਰੂਪ ਨੂੰ ਸੁਸ਼ੋਭਿਤ ਕੀਤਾ। 

ਧਾਮੀ ਨੇ ਸੰਗਤ ਨੂੰ ਵਧਾਈ ਦਿੱਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਿਸ਼ਾਹ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਕ ਹੈ। ਗੁਰੂ ਸਾਹਿਬ ਨੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣ ਦੀ ਭਾਵਨਾ ਅਤੇ ਹਿੰਮਤ ਪੈਦਾ ਕੀਤੀ। ਧਾਮੀ ਨੇ ਸੰਗਤ ਨੂੰ ਮੌਜੂਦਾ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਬੱਚਿਆਂ ਨੂੰ ਦਸਵੇਂ ਪਾਤਿਸ਼ਾਹ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ