ਪ੍ਰਤਾਪ ਬਾਜਵਾ ਨੇ ਘੇਰੀ ਸਰਕਾਰ - ਕਿਹਾ, 200 ਕਰੋੜ ਦੇ ਪੈਕੇਜ ਨਾਲ ਲਗਭਗ 1145 ਉਦਯੋੇਗਪਤੀਆਂ ਨੂੰ ਰਾਹਤ ਦੇਣ ਦੀ ਯੋਜਨਾ ਬਣਾ ਰਹੀ

ਬਾਜਵਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਪਿਛਲੇ ਤਿੰਨ ਸਾਲਾਂ ਦੀਆਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਡਰਾਮੇਬਾਜ਼ੀ ਕਰਨ ਦਾ ਵੀ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣੇ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਖ਼ੁਸ਼ਹਾਲ ਸੂਬਾ ਬਣੇ।

Courtesy: file photo

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦਾ ਐਲਾਨ ਕਰਨ ਦੇ ਦਾਅਵੇ ਅਤੇ ਉਦਯੋਗਪਤੀਆਂ ਨੂੰ ਰਾਹਤ ਦੇਣ ਦੀ ਯੋਜਨਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਜਲਦਬਾਜ਼ੀ ਵਿੱਚ ਸਭ ਕੁਝ ਹਾਸਲ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਪੰਜਾਬ ਵਿੱਚ ਆਪਣੇ ਧੁੰਦਲੇ ਭਵਿੱਖ ਨੂੰ ਲੈ ਕੇ ਚਿੰਤਤ ਹੈ।

ਧੁੰਦਲੇ ਭਵਿੱਖ ਨੂੰ ਲੈਕੇ ਚਿੰਤਤ ਆਪ 

ਬਾਜਵਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਪਿਛਲੇ ਤਿੰਨ ਸਾਲਾਂ ਦੀਆਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਡਰਾਮੇਬਾਜ਼ੀ ਕਰਨ ਦਾ ਵੀ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣੇ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਖ਼ੁਸ਼ਹਾਲ ਸੂਬਾ ਬਣੇ। ਅਸੀਂ ਚਾਹੁੰਦੇ ਹਾਂ ਕਿ ਸੂਬੇ ਦੇ ਉਦਯੋਗ ਅਤੇ ਖੇਤੀਬਾੜੀ ਖੇਤਰ ਪ੍ਰਫੁੱਲਤ ਹੋਣ। ਪਰ ਮੌਜੂਦਾ ਸਰਕਾਰ ਇਮਾਨਦਾਰ ਅਤੇ ਸੁਹਿਰਦ ਨਹੀਂ ਜਾਪਦੀ। ਬਾਜਵਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ 'ਆਪ' ਪੰਜਾਬ ਲੀਡਰਸ਼ਿਪ ਦੇ ਚਿਹਰੇ 'ਤੇ ਚਿੰਤਾ ਦਿਖਾਈ ਦੇ ਰਹੀ ਹੈ। ਉਹ ਪੰਜਾਬ ਵਿੱਚ ਆਪਣੇ ਧੁੰਦਲੇ ਭਵਿੱਖ ਨੂੰ ਲੈ ਕੇ ਚਿੰਤਤ ਜਾਪਦੇ ਹਨ। ਇਸ ਲਈ 'ਆਪ' ਪੰਜਾਬ ਸਰਕਾਰ ਹਰ ਚੀਜ਼ ਨੂੰ ਜਲਦਬਾਜ਼ੀ 'ਚ ਹਾਸਲ ਕਰਨਾ ਚਾਹੁੰਦੀ ਹੈ।

200 ਕਰੋੜ ਦੇ ਪੈਕੇਜ ਨਾਲ ਯੋਜਨਾ 

ਉਨ੍ਹਾਂ ਕਿਹਾ ਕਿ ਹੁਣ ਸਰਕਾਰ 200 ਕਰੋੜ ਰੁਪਏ ਦੀ ਪੈਕੇਜ ਨਾਲ ਲਗਭਗ 1,145 ਉਦਯੋਗਪਤੀਆਂ ਨੂੰ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ। ਅਸਲ 'ਚ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਅਯੋਗ ਸ਼ਾਸਨ ਦੌਰਾਨ ਉਦਯੋਗਪਤੀਆਂ ਦੀ ਪਰਵਾਹ ਨਹੀਂ ਕੀਤੀ। 'ਆਪ' ਸਰਕਾਰ ਦੇ ਅਸਹਿਯੋਗ ਕਾਰਨ ਉਦਯੋਗਪਤੀਆਂ ਨੂੰ ਯੂਪੀ ਵਰਗੇ ਸੂਬਿਆਂ 'ਚ ਜਾਣ ਲਈ ਮਜਬੂਰ ਹੋਣਾ ਪਿਆ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਦੂਜੇ ਸੂਬਿਆਂ 'ਚ ਜਾਣ ਦਾ ਇੱਕ ਵੱਡਾ ਕਾਰਨ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਸੀ।

 

ਇਹ ਵੀ ਪੜ੍ਹੋ