ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ, ਨੋਟੀਫਿਕੇਸ਼ਨ ਜਾਰੀ 

13242 ਪਿੰਡਾਂ ਅੰਦਰ ਪੰਚ-ਸਰਪੰਚ ਚੁਣਨ ਲਈ ਵੋਟਾਂ ਪੈਣਗੀਆਂ। ਇਸਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰਾਂ ਨੂੰ ਸੂਚਨਾ ਭੇਜੀ ਗਈ ਹੈ। 

Share:

ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 242 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਪੰਚਾਇਤਾਂ ’ਚ ਵੋਟਰ ਸੂਚੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੂਚਨਾ ਭੇਜੀ ਜਾ ਚੁੱਕੀ ਹੈ। ਵੋਟਰ ਸੂਚੀ ਬਣਾਉਣ ਦੀ ਪ੍ਰਕਿਰਿਆ ਸੋਮਵਾਰ 11 ਦਸੰਬਰ ਤੋਂ ਸ਼ੁਰੂ ਹੋ ਗਈ ਹੈ। ਜਦਕਿ 21 ਤੋਂ ਲੈ ਕੇ 29 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ। ਉਧਰ ਸਥਾਨਕ ਸਰਕਾਰਾਂ ਵਿਭਾਗ ਦੀ ਮਨਜ਼ੂਰੀ ਮਿਲੀ ਤਾਂ 5 ਨਗਰ ਨਿਗਮਾਂ, 39 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਤੇ 13 242 ਪੰਚਾਇਤਾਂ ਦੀਆਂ ਚੋਣਾਂ ਇਕੱਠਿਆਂ ਹੋ ਸਕਦੀਆਂ ਹਨ।

ਖ਼ਤਮ ਹੋਣ ਵਾਲਾ ਕਾਰਜਕਾਲ 

ਜਾਣਕਾਰੀ ਅਨੁਸਾਰ ਸੂਬਾ ਚੋਣ ਕਸ਼ਿਨਰ ਨੇ 10 ਦਸੰਬਰ ਨੂੰ ਹੀ ਪੰਚਾਇਤਾਂ ਦੀਆਂ ਚੋਣ ਲਈ ਵੋਟਰ ਸੂਚੀ ਬਣਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਕਿਉਂਕਿ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਦੇ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਖ਼ਤਮ ਹੋ ਰਿਹਾ ਹੈ। ਹਾਲਾਂਕਿ ਪੰਚਾਇਤਾਂ ਦਾ ਕਾਰਜਕਾਲ ਪਹਿਲੀ ਮੀਟਿੰਗ ਨਾਲ ਜੋੜਿਆ ਜਾਂਦਾ ਹੈ। ਪਰ ਸਰਕਾਰ ਕੋਲ ਅਧਿਕਾਰ ਹੁੰਦਾ ਹੈ ਕਿ ਉਹ ਛੇ ਮਹੀਨੇ ਪਹਿਲਾਂ ਵੀ ਪੰਚਾਇਤਾਂ ਨੂੰ ਭੰਗ ਕਰ ਸਕਦੀ ਹੈ।

 

ਇਹ ਵੀ ਪੜ੍ਹੋ