Prime Minister ਮੋਦੀ ਕਰਨਗੇ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ

ਸੰਸਦ ਮੈਂਬਰ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਕਤ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਿਆ ਜਾਵੇ। ਕਿਉਂਕਿ ਇਸ ਨਾਲ ਸੂਬੇ ਦੇ ਹੀ ਨਹੀਂ ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਰਿੰਕੂ ਨੇ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ ਸੀ।

Share:

Punjab News: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਦਸ ਦਈਏ ਕਿ ਕਈ ਮੰਤਰੀ ਅਤੇ ਨੇਤਾ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

ਇਹ ਰਹਿਣਗੇ ਮੌਜੂਦ

ਪ੍ਰੋਗਰਾਮ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਆਪ), ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (ਆਪ), ਰਾਜ ਸਭਾ ਐਮਪੀ ਹਰਭਜਨ ਸਿੰਘ (ਆਪ), ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਂਚੇਵਾਲ (ਆਪ), ਵਿਧਾਇਕ ਅਮਦਪੁਰ ਸੁਖਵਿੰਦਰ ਸਿੰਘ ਕੋਟਲੀ (ਕਾਂਗਰਸ) ਅਤੇ ਹੋਰ ਆਗੂ ਹਾਜ਼ਰ ਹੋਣਗੇ।

ਦੇਸ਼ ਭਰ ਵਿੱਚ 14 ਪ੍ਰੋਜੈਕਟਾਂ ਦਾ ਉਦਘਾਟਨ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਕਰੀਬ 14 ਵੱਡੇ ਏਅਰਪੋਰਟ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਕੁਝ ਅਜਿਹੇ ਪ੍ਰੋਜੈਕਟ ਹੋਣਗੇ ਜਿੱਥੇ ਪ੍ਰਧਾਨ ਮੰਤਰੀ ਮੋਦੀ ਵਰਚੂਅਲ ਢੰਗ ਨਾਲ ਨੀਂਹ ਪੱਥਰ ਰੱਖਣਗੇ ਜਿਸ ਵਿੱਚ ਆਦਮਪੁਰ ਹਵਾਈ ਅੱਡਾ ਵੀ ਸ਼ਾਮਲ ਹੈ। ਦੱਸ ਦੇਈਏ ਕਿ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੁਲਾਕਾਤ ਕਰ ਏਅਰਪੋਰਟ ਨੂੰ ਜਲਦੀ ਚਾਲੂ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ