Prime Minister Narendra Modi ਨੇ 221 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜਲੰਧਰ ਰੇਲਵੇ ਸਟੇਸ਼ਨ ਦਾ ਕੀਤਾ ਵਰਚੁਅਲ ਉਦਘਾਟਨ

ਵਿਸ਼ੇਸ਼ ਪ੍ਰੋਗਰਾਮ ਵਿੱਚ ਪੰਜਾਬ ਦੇ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀਆਰਐੱਮ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਹਾਲਾਂਕਿ ਇਸ ਦੌਰਾਨ ਆਮ ਆਦਮੀ ਪਾਰਟੀ ਦਾ ਕੋਈ ਵੀ ਨੇਤਾ ਮੌਜੂਦ ਨਹੀਂ ਰਿਹਾ

Share:

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ ਕੀਤਾ। ਇਸੇ ਲੜੀ ਤਹਿਤ ਜਲੰਧਰ ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਮੁੱਖ ਤੌਰ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ। ਸਕੂਲੀ ਬੱਚਿਆਂ ਨੇ ਮੁੱਖ ਮਹਿਮਾਨ ਰਾਜਪਾਲ ਪੁਰੋਹਿਤ ਅਤੇ ਮੰਤਰੀ ਸੋਮ ਪ੍ਰਕਾਸ਼ ਦਾ ਰਾਸ਼ਟਰੀ ਗੀਤ ਨਾਲ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜਿਸ ਤੋਂ ਬਾਅਦ ਬੱਚਿਆਂ ਨੇ ਡਾਂਸ ਪੇਸ਼ ਕੀਤਾ। 

ਪੀਐੱਮ ਮੋਦੀ ਦੀ ਕੀਤੀ ਪ੍ਰਸ਼ੰਸਾ

ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ 221 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਰੇਲਵੇ ਸਟੇਸ਼ਨ ਦਾ ਨਿਰਮਾਣ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੀਐੱਮ ਮੋਦੀ ਨੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਿਟੀ ਰੇਲਵੇ ਸਟੇਸ਼ਨ 'ਤੇ ਹੋਏ ਵਿਸ਼ੇਸ਼ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ, ਕੇਂਦਰੀ ਮੰਤਰੀ, ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀਆਰਐੱਮ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਤੈਨਾਤ

ਉਧਰ, ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਨੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਆਮਦ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਸੀ। ਐਤਵਾਰ ਨੂੰ ਹੀ ਸਟੇਸ਼ਨ ਦੇ ਬਾਹਰ ਬੈਰੀਕੇਡਿੰਗ ਕਰ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ। ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੀ ਚੌਕਸ ਰਹੀਆਂ।

ਇਹ ਵੀ ਪੜ੍ਹੋ