ਪੰਜਾਬ ਮੰਤਰੀ ਮੰਡਲ ਮੀਟਿੰਗ ਅੱਜ, ਜੱਲਦ ਬੁਲਾਇਆ ਜਾ ਸਕਦਾ ਵਿਧਾਨ ਸਭਾ ਸੈਸ਼ਨ

ਮਾਨ ਸਰਕਾਰ ਦਸੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਨਵਾਂ ਸੈਸ਼ਨ ਸੱਦਣ ਦਾ ਐਲਾਨ ਕਰ ਸਕਦੀ ਹੈ ਅਤੇ ਇਹ ਸੈਸ਼ਨ ਯਕੀਨੀ ਤੌਰ ’ਤੇ ਘੱਟੋ-ਘੱਟ 4 ਕਾਰਜਕਾਰੀ ਦਿਨਾਂ ਤੱਕ ਚੱਲੇਗਾ।

Share:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ 16ਵੀਂ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿਧਾਨ ਸਭਾ ਦੇ ਨਵੇਂ ਸੈਸ਼ਨ ਬਾਰੇ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦਸੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਨਵਾਂ ਸੈਸ਼ਨ ਸੱਦਣ ਦਾ ਐਲਾਨ ਕਰ ਸਕਦੀ ਹੈ ਅਤੇ ਇਹ ਸੈਸ਼ਨ ਯਕੀਨੀ ਤੌਰ ’ਤੇ ਘੱਟੋ-ਘੱਟ 4 ਕਾਰਜਕਾਰੀ ਦਿਨਾਂ ਤੱਕ ਚੱਲੇਗਾ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਸੂਬੇ ਵਿੱਚ ਜਨਵਰੀ ਵਿੱਚ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਰਾਜਪਾਲ ਵੱਲੋਂ ਸਾਢੇ ਅੱਠ ਮਹੀਨੇ ਲੰਬੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਸਰਕਾਰ 'ਤੇ ਮਾਨਸੂਨ ਸੈਸ਼ਨ ਅਤੇ ਸਰਦ ਰੁੱਤ ਸੈਸ਼ਨ ਬੁਲਾਉਣ ਦਾ ਦਬਾਅ ਵਧ ਗਿਆ ਹੈ। ਇਸ ਦਾ ਇਕ ਕਾਰਨ ਇਹ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਜਪਾਲ ਨੇ ਵੀ ਤਿੰਨ ਵਿੱਤ ਬਿੱਲ ਸਦਨ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਦੀਵਾਲੀ ਤੇ ਮੁਲਾਜ਼ਮਾਂ ਨੂੰ ਕੁਝ ਨਾ ਦੇਣ ਦੀ ਨਾਰਾਜ਼ਗੀ ਵੀ ਕੀਤੀ ਜਾ ਸਕਦੀ ਹੈ ਦੂਰ 

ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਕੁਝ ਨਾ ਦੇਣ ਦੀ ਨਾਰਾਜ਼ਗੀ ਵੀ ਦੂਰ ਕੀਤੀ ਜਾ ਸਕਦੀ ਹੈ ਅਤੇ ਮੁਲਾਜ਼ਮਾਂ ਨੂੰ ਬਕਾਇਆ ਡੀਏ ਦੀ ਰਾਸ਼ੀ ਵਿੱਚੋਂ ਕੁਝ ਮਿਲ ਸਕਦਾ ਹੈ। ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਡੀਏ ਦੀ ਮੰਗ ਕਰ ਰਹੇ ਹਨ ਅਤੇ ਸੋਮਵਾਰ ਦੁਪਹਿਰ ਨੂੰ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨੇ 4 ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਹੈ। ਦਸਿਆ ਜਾ ਰਿਹਾ ਹੈ ਕਿ ਤਿੰਨਾਂ ਬਿੱਲਾਂ ਨੂੰ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਜਲਦੀ ਤੋਂ ਜਲਦੀ ਮਨਜ਼ੂਰੀ ਦੇਣਾ ਵੀ ਜ਼ਰੂਰੀ ਹੈ, ਕਿਉਂਕਿ ਇਸ ਤੋਂ ਬਾਅਦ ਕੇਂਦਰ ਕੁਝ ਬਲਾਕ ਕੀਤੇ ਫੰਡ ਵੀ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ