Punjab Bachao Yatra : ਸੁਖਬੀਰ ਬਾਦਲ ਜੁਟੇ ਲੋਕਸਭਾ ਚੋਣਾਂ ਦੀ ਤਿਆਰੀ 'ਚ, ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਕੱਸੇ ਤੰਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਤਹਿਤ ਲਗਾਏ ਗਏ ਹੋਰਡਿੰਗਾਂ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਹਟਾ ਦਿੱਤਾ ਗਿਆ, ਜਿਸ ਕਾਰਨ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਚੱਲਦਿਆਂ ਉਨ੍ਹਾਂ ਦੇ ਹੋਰਡਿੰਗਾਂ ਨੂੰ ਉਤਾਰਿਆ ਜਾ ਰਿਹਾ ਹੈ।

Share:

ਹਾਈਲਾਈਟਸ

  • ਯਾਤਰਾ ਦੌਰਾਨ ਅਕਾਲੀ ਵਰਕਰ ਮੋਟਰਸਾਈਕਲ ਲੈ ਕੇ ਉਤਸ਼ਾਹ ਨਾਲ ਤਰਨਤਾਰਨ ਲਈ ਰਵਾਨਾ ਹੋਏ

Punjab News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਯਾਤਰਾ  ਦੇ ਤਹਿਤ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਕਸਬਾ ਝਬਾਲ ਪਹੁੰਚੇ। ਉਨ੍ਹਾਂ ਗੁਰੂਦੁਆਰਾ ਬੀਬੀ ਵੀਰੋ ਜੀ ਵਿਖੇ ਮੱਥਾ ਟੇਕਣ ਦੇ ਬਾਅਦ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ। ਬਾਦਲ ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਦਾ ਉਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਹਿੱਤਾਂ ਨੂੰ ਬਚਾਉਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਭੁੱਲ ਗਈ ਹੈ। ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਬਾਦਲ ਦਾ ਪਾਰਟੀ ਦੇ ਝੰਡਿਆਂ ਨਾਲ ਸਵਾਗਤ

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵੱਲੋਂ ਸੁਖਬੀਰ ਬਾਦਲ ਦਾ ਪਾਰਟੀ ਦੇ ਝੰਡਿਆਂ ਨਾਲ ਸਵਾਗਤ ਕੀਤਾ ਗਿਆ। ਸੰਧੂ ਨੇ ਸੁਖਬੀਰ ਬਾਦਲ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅਕਾਲੀ ਦਲ ਪੂਰੀ ਤਰ੍ਹਾਂ ਚੜ੍ਹਦੀ ਕਲਾਂ ਵਿੱਚ ਹੈ। ਯਾਤਰਾ ਦੌਰਾਨ ਅਕਾਲੀ ਵਰਕਰ ਮੋਟਰਸਾਈਕਲ ਲੈ ਕੇ ਉਤਸ਼ਾਹ ਨਾਲ ਤਰਨਤਾਰਨ ਲਈ ਰਵਾਨਾ ਹੋਏ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਹੀਂ ਆਏ ਨਜ਼ਰ

ਪੰਜਾਬ ਬਚਾਓ ਯਾਤਰਾ 'ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨਜ਼ਰ ਨਹੀਂ ਆਏ। ਹਾਲਾਂਕਿ ਅਕਾਲੀ ਦਲ ਵੱਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹੋਰਡਿੰਗਾਂ 'ਚ ਬਿਕਰਮ ਮਜੀਠੀਆ ਦੀ ਆਮਦ ਦੀ ਜਾਣਕਾਰੀ ਦਿੱਤੀ ਗਈ ਸੀ। ਤਰਨਤਾਰਨ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਤਹਿਤ ਲਗਾਏ ਗਏ ਹੋਰਡਿੰਗਾਂ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਹਟਾ ਦਿੱਤਾ ਗਿਆ, ਜਿਸ ਕਾਰਨ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਚੱਲਦਿਆਂ ਉਨ੍ਹਾਂ ਦੇ ਹੋਰਡਿੰਗਾਂ ਨੂੰ ਉਤਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ