ਕਿਸਾਨ ਅੰਦੋਲਨ ਦੇ ਸਮਰਥਨ 'ਚ ਪੰਜਾਬ ਬੰਦ, ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ

ਅੰਮ੍ਰਿਤਸਰ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਹੈ। ਅਸੀਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਥਿਤ ਹਾਂ। ਅੱਜ ਪਹਿਲਾਂ ਨਾਲੋਂ 95 ਫੀਸਦੀ ਘੱਟ ਆਵਾਜਾਈ ਹੈ। ਸਾਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।

Share:

Punjab Bandh: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਬੈਠੇ ਹਨ। ਇਸ ਦੇ ਨਾਲ ਹੀ 10 ਵਜੇ ਤੋਂ ਬੱਸਾਂ ਵੀ ਰੁਕਣਗੀਆਂ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਸਮੂਹਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਸੂਬੇ '52 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਇਸ ਦੌਰਾਨ ਬਾਜ਼ਾਰ ਅਤੇ ਅਦਾਰੇ ਵੀ ਬੰਦ ਰਹਿਣਗੇ।

ਹਾਲਾਂਕਿ, ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਵੀ ਨਹੀਂ ਰੋਕਿਆ ਜਾਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ ਮੋਡ 'ਤੇ ਹੈ।

ਟਰੇਨਾ ਰੱਦ ਹੋਣ ਕਾਰਨ ਯਾਤਰੀ ਪਰੇਸ਼ਾਨ

ਪੰਜਾਬ ਬੰਦ ਕਾਰਨ ਰੇਲਵੇ ਵੱਲੋਂ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਨਹੀਂ ਸੀ। ਅਜਿਹੇ 'ਚ ਵੱਡੀ ਗਿਣਤੀ 'ਚ ਲੋਕ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪਹੁੰਚ ਗਏ ਸਨ। ਰੇਲ ਗੱਡੀਆਂ ਨਾ ਚੱਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਸਟੇਸ਼ਨ ਦੇ ਬਾਹਰ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ।

ਸਰਵਣ ਸਿੰਘ ਪੰਧੇਰ ਬੋਲੇ- ਲੋਕਾਂ ਦਾ ਮਿਲ ਰਿਹਾ ਸਹਿਯੋਗ

ਅੰਮ੍ਰਿਤਸਰ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਹੈ। ਅਸੀਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਥਿਤ ਹਾਂ। ਅੱਜ ਪਹਿਲਾਂ ਨਾਲੋਂ 95 ਫੀਸਦੀ ਘੱਟ ਆਵਾਜਾਈ ਹੈ। ਸਾਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਹਰ ਤਰ੍ਹਾਂ ਦੀਆਂ ਸੇਵਾਵਾਂ ਬੰਦ ਰਹਿਣਗੀਆਂ। ਮੈਡੀਕਲ ਸੇਵਾਵਾਂ, ਜਲੂਸ, ਲਾਸ਼ਾਂ, ਹਵਾਈ ਅੱਡੇ ਅਤੇ ਇੰਟਰਵਿਊ ਲਈ ਜਾਣ ਵਾਲੇ ਲੋਕਾਂ ਨੂੰ ਨਹੀਂ ਰੋਕਿਆ ਜਾਵੇਗਾ। ਅਫਵਾਹਾਂ ਹਨ ਕਿ ਨੈੱਟ ਬੰਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 140 ਥਾਵਾਂ ਤੇ ਬੰਦ ਹੈ। ਸ਼ੰਭੂ, ਮੋਹਾਲੀ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੱਥ ਜੋੜ ਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਨਗੇ।