Punjab : ਮਾਨ ਸਰਕਾਰ ਦਾ ਵੱਡਾ ਐਲਾਨ, ਆਂਗਨਵਾੜੀ ਕੇਂਦਰਾਂ ਨੂੰ ਪੌਸ਼ਟਿਕ ਭੋਜਨ ਦੀ ਸਪਲਾਈ ਲਈ ਕਰੋੜਾਂ ਰੁਪਏ ਜਾਰੀ

ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਸਤੂਆਂ ਮਾਰਕਫੈੱਡ ਵੱਲੋਂ ਸਪਲਾਈ ਕੀਤੀਆਂ ਜਾ ਰਹੀਆਂ ਹਨ।

Share:

Punjab : ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪੌਸ਼ਟਿਕ ਭੋਜਨ ਲਈ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਸਤੂਆਂ ਮਾਰਕਫੈੱਡ ਵੱਲੋਂ ਸਪਲਾਈ ਕੀਤੀਆਂ ਜਾ ਰਹੀਆਂ ਹਨ।

ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ 

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਮਾਰਕਫੈੱਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਫੰਡਾਂ ਦੀ ਸਰਕਾਰੀ ਨਿਯਮਾਂ ਅਨੁਸਾਰ ਵਰਤੋਂ ਕੀਤੀ ਜਾਵੇ।

ਜਾਣੋ ਕਿਹੜੇ ਜਿਲ੍ਹੇ ਨੂੰ ਕਿੰਨੀ ਰਕਮ ਮਿਲੀ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ ਰੁਪਏ, ਬਰਨਾਲਾ ਨੂੰ 65.94 ਲੱਖ ਰੁਪਏ, ਬਠਿੰਡਾ ਨੂੰ 2.28 ਕਰੋੜ ਰੁਪਏ, ਫਰੀਦਕੋਟ ਨੂੰ 40.22 ਲੱਖ ਰੁਪਏ, ਫ਼ਾਜ਼ਿਲਕਾ ਨੂੰ 4.35 ਕਰੋੜ ਰੁਪਏ ਅਤੇ 5.99 ਲੱਖ ਰੁਪਏ (ਕੁਕਿੰਗ ਕੋਸਟ), ਫ਼ਿਰੋਜ਼ਪੁਰ ਨੂੰ 4 ਕਰੋੜ ਰੁਪਏ ਅਤੇ 4.69 ਲੱਖ ਰੁਪਏ (ਕੁਕਿੰਗ ਕੋਸਟ), ਗੁਰਦਾਸਪੁਰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3 ਕਰੋੜ 7 ਲੱਖ, ਕਪੂਰਥਲਾ ਨੂੰ 2.14 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ