ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਭਾਜਪਾ ਮੁਖੀ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ,ਲੰਬੇ ਸਮੇਂ ਤੋਂ ਰਾਜਨੀਤੀ ਤੋਂ ਬਣਾਈ ਹੋਈ ਸੀ ਦੂਰੀ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਸੁਨੀਲ ਜਾਖੜ ਨੇ ਪੰਜਾਬ ਭਾਜਪਾ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਸੀ। ਕਿਉਂਕਿ ਚੋਣਾਂ ਵਿੱਚ ਪਾਰਟੀ ਦਾ ਵੋਟ ਪ੍ਰਤੀਸ਼ਤ 18 ਪ੍ਰਤੀਸ਼ਤ ਤੱਕ ਪਹੁੰਚ ਗਿਆ ਸੀ। ਪਰ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਅਮਿਤ ਸ਼ਾਹ ਨੂੰ ਵੀ ਭੇਜ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

Share:

ਪੰਜਾਬ ਨਿਊਜ਼। ਪੰਜਾਬ ਭਾਜਪਾ ਦੇ ਮੁਖੀ ਸੁਨੀਲ ਜਾਖੜ ਨੇ ਲੰਬੇ ਸਮੇਂ ਤੋਂ ਰਾਜਨੀਤੀ ਤੋਂ ਦੂਰੀ ਬਣਾਈ ਹੋਈ ਹੈ। ਪਰ ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਜਾਖਣ ਲਗਾਤਾਰ ਕੇਂਦਰੀ ਮੰਤਰੀ ਨਾਲ ਮੁਲਾਕਾਤਾ ਕਰ ਰਹੇ ਹਨ। ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਹ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਸਿੰਘ ਨਾਲ ਵੀ ਮਿਲੇ।

ਇੰਨਾਂ ਮੀਟਿੰਗਾਂ ਦੇ ਕੀ ਅਰਥ ਹਨ?

ਸੁਨੀਲ ਜਾਖੜ ਵੱਲੋਂ ਕੇਂਦਰੀ ਮੰਤਰੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਕਈ ਅਰਥ ਕੱਢੇ ਜਾ ਰਹੇ ਹਨ। ਪਹਿਲੀ ਇਹ ਚਰਚਾਂ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀਆਂ ਨੂੰ ਇਹ ਵੀ ਕਿਹਾ ਹੈ ਕਿ ਇਸ ਮੁੱਦੇ 'ਤੇ ਚਰਚਾ ਹੋਣੀ ਚਾਹੀਦੀ ਹੈ। ਦੂਜਾ, ਕੇਂਦਰੀ ਬਜਟ ਵੀ ਨੇੜਲੇ ਭਵਿੱਖ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ। ਕਿਉਂਕਿ ਹੁਣ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਸਿਰਫ਼ ਦੋ ਮਹੀਨੇ ਬਾਕੀ ਹਨ।

2022 ਵਿੱਚ ਭਾਜਪਾ ਵਿੱਚ ਹੋਏ ਸਨ ਸ਼ਾਮਲ

ਸੁਨੀਲ ਜਾਖੜ ਨੇ 14 ਮਈ 2022 ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਹ 19 ਮਈ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਦਿੱਲੀ ਵਿੱਚ, ਉਨ੍ਹਾਂ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਜਾਖੜ ਪਹਿਲਾਂ ਕਾਫ਼ੀ ਸਮੇਂ ਤੋਂ ਕਾਂਗਰਸ ਵਿੱਚ ਸਨ। ਹਾਲਾਂਕਿ, ਸਾਲ 2021 ਵਿੱਚ, ਜਦੋਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਤੋਂ ਹਟਾ ਦਿੱਤਾ, ਤਾਂ ਜਾਖੜ ਦਾ ਨਾਮ ਮੁੱਖ ਮੰਤਰੀ ਦੀ ਦੌੜ ਵਿੱਚ ਸੀ।
ਹਾਲਾਂਕਿ, ਬਾਅਦ ਵਿੱਚ ਜਾਖੜ ਨੇ ਖੁਦ ਦੋਸ਼ ਲਗਾਇਆ ਸੀ ਕਿ ਅੰਬਿਕਾ ਸੋਨੀ ਨੇ ਉਸਦਾ ਵਿਰੋਧ ਕੀਤਾ ਕਿਉਂਕਿ ਉਹ ਇੱਕ ਹਿੰਦੂ ਸੀ। ਸੋਨੀ ਨੇ ਕਿਹਾ ਕਿ ਪੰਜਾਬ ਇੱਕ ਸਿੱਖ ਸੂਬਾ ਹੈ, ਇਸ ਲਈ ਇੱਕ ਸਿੱਖ ਮੁੱਖ ਮੰਤਰੀ ਹੋਣਾ ਚਾਹੀਦਾ ਹੈ, ਜਿਸ ਤੋਂ ਬਾਅਦ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਵੀ ਜਾਖੜ ਨਾਰਾਜ਼ ਰਹੇ ਅਤੇ ਫਿਰ ਕਾਂਗਰਸ ਤੋਂ ਵੱਖ ਹੋ ਗਏ।

ਇਹ ਵੀ ਪੜ੍ਹੋ