Punjab Budget ਵਿੱਚ ਮਹਿਲਾਵਾਂ ਦੀਆਂ ਆਸਾਂ ਤੇ ਫਿਰਿਆ ਪਾਣੀ, 1000 ਰੁਪਏ ਦੇਣ ਦਾ ਨਹੀਂ ਹੋਇਆ ਕੋਈ ਐਲਾਨ 

ਬਜਟ ਵਿੱਚ ਲੋਕਾਂ ਖਾਸ ਕਰਕੇ ਔਰਤਾਂ ਨੂੰ ਉਮੀਦ ਸੀ ਕਿ ਇਸ ਵਾਰ ਸਰਕਾਰ ਆਪਣਾ ਕੀਤਾ ਹੋਇਆ ਵਾਅਦਾ ਪੂਰੀ ਕਰੇਗੀ। ਪਰ ਬਜਟ ਵਿੱਚ ਅਜਿਹਾ ਕੁੱਝ ਵੀ ਐਲਾਨ ਨਹੀਂ ਕੀਤਾ ਗਿਆ। ਜਿਆਦਾ ਸਰਕਾਰ ਦਾ ਧਿਆਨ ਨਸ਼ਿਆ ਦੇ ਮੁੱਦੇ ਤੇ ਰਿਹਾ। ਇਸ ਤੋਂ ਇਲਾਵਾ ਸਿਹਤ ਬੀਮਾ ਕਵਰ ਯੋਜਨਾ ਦੇ ਤਹਿਤ, 65 ਹਜ਼ਾਰ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

Share:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਉਨ੍ਹਾਂ ਨੇ 'ਮੇਰਾ ਪੰਜਾਬ, ਬਦਲਦਾ ਪੰਜਾਬ' ਵਿਸ਼ੇ 'ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15 ਫੀਸਦੀ ਵੱਧ ਹੈ। ਬਜਟ ਵਿੱਚ ਔਰਤਾਂ ਨੂੰ 1,100 ਰੁਪਏ ਦੇਣ ਦਾ ਕੋਈ ਐਲਾਨ ਨਹੀਂ ਸੀ। ਚੋਣਾਂ ਤੋਂ ਪਹਿਲਾਂ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸਦੀ ਗਰੰਟੀ ਦਿੱਤੀ ਸੀ।

300 ਯੂਨਿਟ ਮੁਫ਼ਤ ਬਿਜਲੀ ਯੋਜਨਾ ਜਾਰੀ ਰਹੇਗੀ

ਸਰਕਾਰ ਉਦਯੋਗ ਲਈ ਇੱਕ ਨਵੀਂ ਨੀਤੀ ਲਿਆਏਗੀ। ਇਸ ਦੇ ਪ੍ਰਚਾਰ ਲਈ 250 ਕਰੋੜ ਰੁਪਏ ਰੱਖੇ ਗਏ ਹਨ। 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਜਾਰੀ ਰਹੇਗੀ। ਇਸ ਲਈ ਬਜਟ ਵਿੱਚ 7,614 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਤੋਂ ਲਿਆ ਗਿਆ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਨਾਲ 4,650 ਲੋਕਾਂ ਨੂੰ ਲਾਭ ਹੋਵੇਗਾ। ਨਾਲ ਹੀ, ਸਰਕਾਰ ਨੇ ਕਿਸੇ ਨਵੇਂ ਟੈਕਸ ਦਾ ਐਲਾਨ ਨਹੀਂ ਕੀਤਾ। ਇਸ ਤੋਂ ਪਹਿਲਾਂ, ਹਰਪਾਲ ਸਿੰਘ ਚੀਮਾ ਨੇ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਬਜਟ ਦੀ ਕਾਪੀ 'ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗਏ ਅਤੇ ਉਨ੍ਹਾਂ ਨੂੰ ਮਿਲੇ। 

ਆਬਕਾਰੀ ਵਿਭਾਗ ਦਾ ਮਾਲੀਆ 10,350 ਕਰੋੜ ਰੁਪਏ ਤੱਕ ਪਹੁੰਚਿਆ

ਹਰਪਾਲ ਚੀਮਾ ਨੇ ਕਿਹਾ ਕਿ ਮਾਲ ਵਿਭਾਗ ਬਹੁਤ ਵਧੀਆ ਕੰਮ ਕਰ ਰਿਹਾ ਹੈ। ਆਬਕਾਰੀ ਵਿਭਾਗ ਦਾ ਮਾਲੀਆ 10,350 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਵਿੱਚ 63 ਪ੍ਰਤੀਸ਼ਤ ਦਾ ਮੁਨਾਫਾ ਹੋਇਆ ਹੈ। ਅਗਲੇ ਸਾਲ ਲਈ ਆਬਕਾਰੀ ਨੀਤੀ ਵਿੱਚ 11200 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ। ਮਾਲੀਆ ਵਧਾਉਣ ਲਈ 2022 ਵਿੱਚ ਜੀਐਸਟੀ ਵਿੱਚ 62% ਵਾਧਾ ਹੋਣ ਦੀ ਉਮੀਦ ਹੈ। ਹੁਣ ਇਹ 25 ਹਜ਼ਾਰ 502 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜੀਐਸਟੀ ਲਈ 27,650 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ

Tags :