Punjab Budget Session: ਵਿਰੋਧੀਆਂ ਨੇ ਕੀਤਾ ਹੰਗਾਮਾ,ਲਾਏ “ਸਦਨ ਨੂੰ ਤਾਲਾ ਲਗਾਓ” ਦੇ ਨਾਅਰੇ

Punjab Budget Session: ਇਸ ਤੋਂ ਪਹਿਲਾਂ 1 ਮਾਰਚ ਨੂੰ ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਪੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ। ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ।

Share:

Punjab Budget Session: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ  ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ 'ਤੇ ਬਹਿਸ ਹੋਣੀ ਹੈ। ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾ ਨੂੰ ਤਾਲਾ ਅਤੇ ਚਾਬੀ ਵਾਲਾ ਲਿਫਾਫਾ ਭੇਂਟ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸਦਨ 'ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਸੀਐਮ ਅਤੇ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।

ਵਿਰੋਧੀਆਂ ਨੇ ਕੀਤਾ ਹੰਗਾਮਾ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀਆਂ ਦਾ ਹੰਗਾਮਾ ਜਾਰੀ ਹੈ। ਉਹ ਸਰਕਾਰ ਡੇਗਣ ਦੇ ਨਾਅਰੇ ਲਗਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸੁਖਪਾਲ ਖਹਿਰਾ ਨੂੰ ਸਵਾਲ ਕੀਤਾ ਕਿ ਕੀ ਉਹ ਅਜੇ ਵੀ ਕਾਂਗਰਸ ਵਿੱਚ ਹਨ ਜਾਂ ਕਿਸੇ ਹੋਰ ਪਾਰਟੀ ਵਿੱਚ। ਇਸ ਨੂੰ ਲੈ ਕੇ ਹੰਗਾਮਾ ਵਧ ਗਿਆ ਹੈ।

ਵਿਰੋਧੀ ਬੋਲੇ ਪਹਿਲਾਂ ਸਦਨ ਨੂੰ ਤਾਲਾ

ਜਿਉਂ ਹੀ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀਆਂ ਨੇ ਕਿਹਾ ਕਿ ਪਹਿਲਾਂ ਸਦਨ ਨੂੰ ਤਾਲਾ ਲਗਾਓ। ਇਸ ਨੂੰ ਲੈ ਕੇ ਉਨ੍ਹਾਂ ਨੇ ਹੰਗਾਮਾ ਕੀਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਾਹਰ ਜਾਣ ਦਾ ਬਹਾਨਾ ਚਾਹੀਦਾ ਹੈ। ਕਾਂਗਰਸ ਨੇ ਵਿਧਾਨ ਸਭਾ ਦੇ ਅੰਦਰ 'ਸਪੀਕਰ ਸਾਹਬ - ਸਦਨ ਨੂੰ ਤਾਲਾ ਲਗਾਓ' ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ।

 

ਇਹ ਵੀ ਪੜ੍ਹੋ