Punjab Cabinet Meeting Today: ਬਜਟ ਸੈਸ਼ਨ ਦਾ ਹੋ ਸਕਦਾ ਐਲਾਨ, ਅਹਿਮ ਪ੍ਰਸਤਾਵਾਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਬੈਠਕ 'ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ।

Share:

Punjab News: ਚੰਡੀਗੜ੍ਹ ਵਿੱਚਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਅੱਜ ਦੀ ਇਸ ਮੀਟਿੰਗ ਵਿੱਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜੂਰੀ ਮਿਲਣ ਦੀ ਉਮੀਦ ਹੈ। ਇਸਦੇ ਨਾਲ ਹੀ ਇਸ ਮੀਟਿੰਗ ਨੂੰ ਇਸ ਲਈ ਵੀ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਕਿ ਇਸਦੇ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ 'ਤੇ ਵੀ ਰਣਨੀਤੀ ਬਣਾਈ ਜਾਵੇਗੀ।

ਸਾਲ 2024-25 ਦਾ ਪੂਰਾ ਬਜਟ ਕੀਤਾ ਜਾਵੇਗਾ ਪੇਸ਼

ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ 'ਚ ਹੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਕੋਈ ਵੱਡਾ ਵਿਵਾਦ ਨਹੀਂ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਵਾਰ ਮੀਟਿੰਗ ਚੰਗੇ ਮਾਹੌਲ 'ਚ ਹੋਵੇਗੀ।

ਇਹ ਵੀ ਪੜ੍ਹੋ