Farmers Protest: ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਕਤ 'ਚ ਪੰਜਾਬ-ਕੇਂਦਰ ਸਰਕਾਰ, ਦੇਰ ਰਾਤ ਤੱਕ ਹੋਈ ਮੀਟਿੰਗ

Farmers Protest: ਮੀਟਿੰਗ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ। ਇਸ ਵਿੱਚ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਦੀ ਚਰਚਾ ਕੀਤੀ ਗਈ। ਮਾਨ ਨੇ ਦੱਸਿਆ ਕਿ ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ’ਤੇ ਗੱਲਬਾਤ ਹੋਈ ਹੈ।

Share:

Farmers Protest: ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਮਾਰਚ ਤੋਂ ਪਹਿਲਾਂ ਪੰਜਾਬ-ਕੇਂਦਰ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਵਾਂ ਅੰਦੋਲਨ ਸ਼ੁਰੂ ਕਰਨ ਤੋਂ ਰੋਕਣ ਲਈ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕਰਵਾਈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ। ਇਸ ਵਿੱਚ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਦੀ ਚਰਚਾ ਕੀਤੀ ਗਈ। ਮਾਨ ਨੇ ਦੱਸਿਆ ਕਿ ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ’ਤੇ ਗੱਲਬਾਤ ਹੋਈ ਹੈ। ਮੀਟਿੰਗ ਤੋਂ ਬਾਅਦ ਬਾਹਰ ਆ ਕੇ ਭਗਵੰਤ ਮਾਨ ਨੇ ਕਿਸਾਨਾਂ ਨਾਲ ਹੋਈ ਗੱਲਬਾਤ ਨੂੰ ਲੈ ਕੇ ਪ੍ਰੈਸ ਕਾਨਫ੍ਰੰਸ ਵੀ ਕੀਤੀ। 

13 ਮੰਗਾਂ ਨੂੰ ਲੈ ਕੇ ਦਿੱਲੀ ਮਾਰਚ ਦਾ ਕੀਤਾ ਹੈ ਐਲਾਨ 

ਡੱਲੇਵਾਲ ਨੇ ਕਿਹਾ ਕਿ ਉਹ ਮੀਟਿੰਗ ਦਾ ਮਾਮਲਾ ਮੰਚ ਤੱਕ ਲੈ ਕੇ ਜਾਣਗੇ। ਇਸ ਨਾਲ 150 ਐਸੋਸੀਏਸ਼ਨਾਂ ਜੁੜੀਆਂ ਹਨ। ਵਿਰੋਧੀ ਧਿਰ ਤੋਂ ਹਮਾਇਤ ਮਿਲਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪਹਿਲਾਂ ਦਿੱਲੀ ਗਏ ਸੀ ਤਾਂ ਵੀ ਸਰਕਾਰ ਨੇ ਵਿਰੋਧੀ ਧਿਰ ਤੋਂ ਹਮਾਇਤ ਲੈਣ ਦੇ ਦੋਸ਼ ਲਾਏ ਸਨ। ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀਆਂ 13 ਮੰਗਾਂ ਹਨ। ਇਨ੍ਹਾਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਇਨ੍ਹਾਂ ਨੂੰ ਰੋਕਣ ਲਈ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਬੈਰੀਕੇਡਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ