Punjab Politics: ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ, ਭਾਰੀ ਵਿਰੋਧ ਤੋਂ ਬਾਅਦ ਵੀ ਆਖਿਰ ਸਿੱਧੂ ਨੂੰ ਕਿਵੇਂ ਮਿਲੀ ਜਗਾ, ਜਾਣੋ ਕੀ ਹੈ ਕਾਰਨ?

Punjab Politics: ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਮੇਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਸ ਦੇਈਏ ਕਿ ਸਿੱਧੂ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਪਾਰਟੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹ ਪਾਰਟੀ ਲਾਈਨ ਤੋਂ ਹੱਟ ਕੇ ਕੰਮ ਕਰ ਰਹੇ ਹਨ।  

Share:

Punjab Politics: ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਤਿਆਰੀ ਹੁਣੇ ਤੋਂ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇ ਲੋਕ ਸਭਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਕਮੇਟੀ ਦਾ ਚੇਅਰਮੈਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਬਣਾਇਆ ਗਿਆ ਹੈ। ਲਿਸਟ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਵੀ ਥਾਂ ਬਨਾਉਣ ਵਿੱਚ ਸਫਲ ਰਹੇ ਹਨ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਮੇਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿੱਧੂ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਵੀ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। 

ਵੜਿੰਗ ਸਣੇ ਕਈ ਨੇਤਾ ਕਰ ਚੁੱਕੇ ਸਿੱਧੂ ਦੇ ਖਿਲਾਫ ਆਵਾਜ਼ ਬੁਲੰਦ

ਦਸ ਦੇਈਏ ਕਿ ਸਿੱਧੂ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਪਾਰਟੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹ ਪਾਰਟੀ ਲਾਈਨ ਤੋਂ ਹੱਟ ਕੇ ਕੰਮ ਕਰ ਰਹੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਪੰਜਾਬ ਕਾਂਗਰਸ ਦੇ ਕਈ ਵੱਡੇ ਚਿਹਰਿਆਂ ਨੇ ਸਿੱਧੂ ਦੇ ਵਿਰੋਧ ਦੀ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਬਾਵਜੂਦ ਸਿੱਧੂ ਦਾ ਨਾਂ ਕਮੇਟੀ ਵਿੱਚ ਸ਼ਾਮਲ ਹੋਣ ਨਾਲ ਸਾਰੇ ਹੀ ਹੈਰਾਨ ਹਨ।

ਸਿੱਧੂ ਦਾ ਵਿਰੋਧੀਆਂ ਨੂੰ ਮੂੰਹ ਤੋੜ ਜਵਾਬ, ਪਾਰਟੀ ਨੇ ਫਿਰ ਤੋਂ ਵਧਾਇਆ ਕੱਦ

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਿਨਾਂ ਦੱਸੇ ਲਗਾਤਾਰ ਰੈਲੀਆਂ ਕਰ ਰਹੇ ਹਨ। ਜਿਸ ਨੂੰ ਲੈ ਕੇ ਕਾਂਗਰਸ ਵਿੱਚ ਭੰਬਲ ਭੂਸਾ ਪਿਆ ਹੋਇਆ ਹੈ। ਉਨ੍ਹਾਂ ਦੀ ਮੋਗਾ ਰੈਲੀ ਨੂੰ ਲੈ ਕੇ ਹਾਈਕਮਾਂਡ ਤੱਕ ਸ਼ਿਕਾਇਤ ਪਹੁੰਚੀ। ਕਾਂਗਰਸੀ ਆਗੂ ਲਗਾਤਾਰ ਸਿੱਧੂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ ਅਤੇ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਖੁੱਲ੍ਹੇਆਮ ਮੰਗ ਕਰ ਰਹੇ ਸਨ। ਪਰ ਇਸ ਸਭ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਨੇ ਆਪਣਾ ਰੁਖ ਨਰਮ ਨਹੀਂ ਕੀਤਾ ਅਤੇ ਹੁਣ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦਾ ਕੱਦ ਹੋਰ ਵਧਾ ਦਿੱਤਾ ਹੈ। ਉਨ੍ਹਾਂ ਨੂੰ ਚੋਣ ਕਮੇਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਹਿਮ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਅਜਿਹੇ ਵਿੱਚ ਆਪਣਾ ਨਾਂ ਸ਼ਾਮਲ ਕਰਕੇ ਸਿੱਧੂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਰੋਧ ਦਾ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਹਾਈਕਮਾਂਡ ਨੇ ਵੀ ਨਵਜੋਤ ਸਿੰਘ ਸਿੱਧੂ ਤੇ ਭਰੋਸਾ ਜਤਾਉਂਦਿਆਂ ਆਪਣੇ ਵਿਰੋਧੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪਾਰਟੀ ਵਿੱਚ ਚੱਲ ਰਹੇ ਕਾਟੋ ਕਲੇਸ਼ ਤੇ ਕੀ ਹੋਵੇਗਾ ਅਸਰ?

ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਪਾਰਟੀ ਲਗਾਤਾਰ ਗੰਭੀਰਤਾ ਦਿੱਖਾ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨਵਜੋਤ ਸਿੰਘ ਸਿੱਧੂ ਨੂੰ ਵਿਰੋਧੀਆਂ ਸਮੇਤ ਕਮੇਟੀ ‘ਚ ਰੱਖਿਆ ਗਿਆ ਹੈ ਤਾਂ ਜੋ ਕਿਸੇ ਤਰ੍ਹਾਂ ਵਿਵਾਦ ਖਤਮ ਹੋ ਕੇ ਗੱਲਬਾਤ ਸ਼ੁਰੂ ਹੋ ਜਾਵੇ। ਇਸ ਤੋਂ ਇਲਾਵਾ ਗਾਂਧੀ ਪਰਿਵਾਰ ਨਾਲ ਸਿੱਧੂ ਦੀ ਨੇੜਤਾ ਵੀ ਉਨ੍ਹਾਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ ਕਿ ਉਹ ਪਾਰਟੀ ਵਿੱਚ ਆਪਣੇ ਵਿਰੋਧੀਆਂ ਖ਼ਿਲਾਫ਼ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਫਿਰ ਵੀ ਉਨ੍ਹਾਂ ਵਿਰੋਧੀਆਂ ਸਮੇਤ ਲੋਕ ਸਭਾ ਕਮੇਟੀ ਵਿੱਚ ਸ਼ਾਮਲ ਹੋ ਕੇ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਕਾਮਯਾਬ ਰਹੇ ਹਨ।

ਨਵੇਂ ਇੰਚਾਰਜ ਦੇਵੇਂਦਰ ਯਾਦਵ ਵੀ ਟੋਲ ਰਹੇ ਪੰਜਾਬ ਦੀ ਨਬਜ਼ 

ਪੰਜਾਬ ਵਿੱਚ ਪਾਰਟੀ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੂੰ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਚੋਣ ਵਾਰ ਰੂਮ ਅਤੇ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਦੇਵੇਂਦਰ ਯਾਦਵ 6 ਸੰਸਦੀ ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਦੀ ਨਬਜ਼ ਦੇਖ ਰਹੇ ਹਨ। ਲੋਕ ਸਭਾ ਹਲਕਿਆਂ ਲਈ ਨਵੇਂ ਚਿਹਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਟੀ ਨਾਰਾਜ਼ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਜਦਕਿ ਕੁਝ ਲੋਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖਾਸਤ ਵੀ ਕੀਤਾ ਗਿਆ ਹੈ।
 
ਕਿ ਸੰਸਦ ਮੈਂਬਰਾਂ ਨੂੰ ਕਮੇਟੀ ਵਿੱਚ ਥਾਂ ਨਾ ਦੇਣਾ ਪੈ ਸਕਦਾ ਭਾਰੀ?

ਕੁਝ ਸੀਨੀਅਰ ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਨਹੀਂ ਮਿਲੀ, ਜਦੋਂ ਕਿ ਉਨ੍ਹਾਂ ਦੇ ਖੇਤਰਾਂ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਅੰਮ੍ਰਿਤਸਰ ਸੰਸਦੀ ਹਲਕੇ ਤੋਂ 3 ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਸੰਸਦੀ ਸੀਟ ’ਤੇ ਦੋ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਪਰ ਸੰਸਦ ਮੈਂਬਰ ਜਸਬੀਰ ਡਿੰਪਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਫਤਿਹਗੜ੍ਹ ਦੇ ਸੰਸਦ ਮੈਂਬਰ ਅਮਰ ਸਿੰਘ ਵੀ ਕਮੇਟੀ ਵਿੱਚ ਸ਼ਾਮਲ ਨਹੀਂ ਹਨ।

ਇਹ ਵੀ ਪੜ੍ਹੋ