Punjab Congress: ਪੰਜਾਬ ਕਾਂਗਰਸ ਅੰਦਰ ਜਾਰੀ ਕਾਟੋ ਕਲੇਸ਼ ਦੇ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਹੋਰ ਸਖਤ ਕਦਮ ਚੁੱਕਿਆ ਹੈ। ਨਵਜੋਤ ਸਿੱਧੂ ਦੇ 2 ਕਰੀਬੀ ਆਗੂ ਪਾਰਟੀ ਚੋਂ ਬਾਹਰ ਕੱਢ ਦਿੱਤੇ ਗਏ। ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਉਹਨਾਂ ਦੇ ਪੁੱਤਰ ਧਰਮਪਾਲ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਬਾਹਰ ਦਾ ਰਸਤਾ ਦਿਖਾਇਆ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਆਗੂਆਂ ਨੂੰ ਦਿੱਤੇ ਅਹੁਦਿਆਂ ਤੋਂ ਵੀ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।
21 ਜਨਵਰੀ ਨੂੰ ਮੋਗਾ ਵਿਖੇ ਹੋਈ ਸੀ ਸਿੱਧੂ ਦੀ ਰੈਲੀ
ਦੱਸ ਦਈਏ ਕਿ ਬੀਤੀ 21 ਤਰੀਕ ਨੂੰ ਮੋਗਾ ਦੇ ਇੱਕ ਨਿੱਜੀ ਪੈਲਸ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਕਾਂਗਰਸ ਮਿਲਣੀ ਕੀਤੀ ਗਈ ਸੀ ਜਿਸ ਵਿੱਚ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਇਤਰਾਜ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਦੇ ਵਿੱਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈ ਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਦੇ ਵਿੱਚ ਰੈਲੀ ਕੀਤੀ ਜਾਵੇਗੀ। ਇਸਨੂੰ ਲੈ ਕੇ ਮਾਲਵਿਕਾ ਸੂਦ ਨੇ ਇੱਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।