ਪੰਜਾਬ ਕਾਂਗਰਸ ਦੀ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਅੱਜ, ਆਪ ਨਾਲ ਗਠਜੋੜ ਨੂੰ ਲੈ ਕੇ ਹੋ ਸਕਦੀ ਚਰਚਾ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਣੇ I.N.D.I.A ਗਠਜੋੜ ਦਾ ਹਿੱਸਾ ਬਣਨ ਵਾਲੀ 'ਆਪ' ਨਾਲ ਸੂਬੇ 'ਚ ਗਠਜੋੜ ਬਾਰੇ ਆਗੂਆਂ ਤੇ ਸਮਰਥਕਾਂ ਦੀ ਰਾਏ ਲਈ ਜਾਵੇਗੀ। ਜਨਤਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦਾ ਸੰਗਠਨ ਬਹੁਤ ਮਜ਼ਬੂਤ ​​ਹੈ।

Share:

ਪੰਜਾਬ ਕਾਂਗਰਸ ਦੀ ਅੱਜ ਪਾਰਟੀ ਹਾਈਕਮਾਂਡ ਨਾਲ ਦਿੱਲੀ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਾਲ ਹੀ ਪੰਜਾਬ ਵਿੱਚ I.N.D.I.A ਦੀ ਭਾਈਵਾਲ ਪਾਰਟੀ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਦੀ ਰਣਨੀਤੀ ਵੀ ਬਣਾਈ ਜਾਵੇਗੀ। ਹਾਈਕਮਾਂਡ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦੇ ਮੁੱਦੇ ’ਤੇ ਆਗੂਆਂ ਦਾ ਪੱਖ ਸੁਣੇਗੀ। ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਣੇ I.N.D.I.A ਗਠਜੋੜ ਦਾ ਹਿੱਸਾ ਬਣਨ ਵਾਲੀ 'ਆਪ' ਨਾਲ ਸੂਬੇ 'ਚ ਗਠਜੋੜ ਬਾਰੇ ਆਗੂਆਂ ਤੇ ਸਮਰਥਕਾਂ ਦੀ ਰਾਏ ਲਈ ਜਾਵੇਗੀ। ਜਨਤਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦਾ ਸੰਗਠਨ ਬਹੁਤ ਮਜ਼ਬੂਤ ​​ਹੈ। ਕੁਝ ਸਮਾਂ ਪਹਿਲਾਂ ਪਾਰਟੀ ਛੱਡ ਚੁੱਕੇ ਕਈ ਸੀਨੀਅਰ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਹਾਲਾਂਕਿ 'ਆਪ' ਨਾਲ ਗਠਜੋੜ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਵੀ ਸੀਟਾਂ ਦੀ ਵੰਡ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਸੂਬੇ ਦੇ ਹਾਲਾਤਾਂ ਮੁਤਾਬਕ ਹੋਵੇਗੀ। ਸੀਟ ਦੀ ਵੰਡ ਖੁੱਲੇ ਦਿਮਾਗ ਅਤੇ ਬੰਦ ਮੂੰਹ ਨਾਲ ਹੋਵੇਗੀ।

ਪਾਰਟੀ ਦੇ ਸੀਨੀਅਰ ਆਗੂ ਆਪ ਨਾਲ ਗਠਜੋੜ ਕਰਨ ਲਈ ਤਿਆਰ ਨਹੀਂ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂ I.N.D.I.A ਗਠਜੋੜ ਤਹਿਤ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਚੋਣ ਲੜਨ ਲਈ ਤਿਆਰ ਨਹੀਂ ਹਨ। ਸੂਬੇ ਦੀਆਂ ਲੋਕ ਸਭਾ ਸੀਟਾਂ 'ਤੇ ਕਾਂਗਰਸੀ ਆਗੂ 'ਆਪ' ਨਾਲ ਸੀਟਾਂ ਦੀ ਵੰਡ ਕਰਨ ਲਈ ਤਿਆਰ ਨਹੀਂ ਹਨ। ਇਸ ਸਬੰਧੀ ਆਗੂਆਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਕੋਲ ਵੀ ਆਪਣਾ ਰੋਸ ਪ੍ਰਗਟ ਕੀਤਾ ਹੈ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਆਪ’ ਨਾਲ ਗਠਜੋੜ ਦੇ ਹੱਕ ਵਿੱਚ ਹਨ। 2019 ਦੀਆਂ ਲੋਕ ਸਭਾ ਚੋਣਾਂ ਵੇਲੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਸੀ। ਅਜਿਹੇ 'ਚ ਕਾਂਗਰਸ ਪਾਰਟੀ ਸੂਬੇ ਦੀਆਂ 13 ਲੋਕ ਸਭਾ ਸੀਟਾਂ 'ਚੋਂ 8 'ਤੇ ਜਿੱਤ ਹਾਸਲ ਕਰਨ 'ਚ ਸਫਲ ਰਹੀ। ਜਦੋਂ ਕਿ ਅਕਾਲੀ ਦਲ ਭਾਜਪਾ ਗਠਜੋੜ ਨੇ ਚਾਰ ਅਤੇ ‘ਆਪ’ ਨੇ ਇੱਕ ਸੀਟ ਜਿੱਤੀ ਸੀ। ਉਸ ਸਮੇਂ 'ਆਪ' ਉਮੀਦਵਾਰ ਅਤੇ ਮੌਜੂਦਾ ਸੀਐਮ ਭਗਵੰਤ ਮਾਨ ਸੰਗਰੂਰ ਤੋਂ ਚੋਣ ਜਿੱਤ ਕੇ ਲੋਕ ਸਭਾ ਪੁੱਜੇ ਸਨ।

ਇਹ ਵੀ ਪੜ੍ਹੋ