Navjot Sidhu ਦਾ ਵਿਰੋਧੀਆਂ ਤੇ ਫਿਰ ਹਮਲਾ, ਕਿਹਾ- 'ਮੈਂ ਅਕਸਰ ਆਪਣੇ ਖਿਲਾਫ ਕਹੀਆਂ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ...

Navjot Singh Sidhu Controversy: ਸਿੱਧੂ ਇਸ ਤੋਂ ਪਹਿਲਾਂ ਵੀ ਦੋ ਵਾਰ ਇਸੇ ਤਰ੍ਹਾਂ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹਨ। ਉਥੇ ਹੀ ਸਿੱਧੂ ਦੇ ਵਿਰੋਧੀ ਥੜੇ ਵਲੋਂ ਉਨ੍ਹਾਂ ਖਿਲਾਫ ਕਾਰਵਾਈ ਲਈ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। 

Share:

Navjot Singh Sidhu Controversy: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਵਿਰੋਧੀਆਂ ਤੇ ਲਗਾਤਾਰ ਹਮਲੇ ਬੋਲ ਰਹੇ ਹਨ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਖਾਤੇ 'x' ਤੇ ਪੋਸਟ ਪਾ ਕੇ ਲਿਖਿਆ ਹੈ ਕਿ 'ਮੈਂ ਅਕਸਰ ਆਪਣੇ ਖਿਲਾਫ ਕਹੀਆਂ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ... ਮੈਂ ਜਵਾਬ ਦੇਣ ਦਾ ਸਮਾਂ ਦਿੱਤਾ ਹੈ'। ਸਿੱਧੂ ਇਸ ਤੋਂ ਪਹਿਲਾਂ ਵੀ ਦੋ ਵਾਰ ਇਸੇ ਤਰ੍ਹਾਂ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹਨ। ਉਥੇ ਹੀ ਸਿੱਧੂ ਦੇ ਵਿਰੋਧੀ ਥੜੇ ਵਲੋਂ ਉਨ੍ਹਾਂ ਖਿਲਾਫ ਕਾਰਵਾਈ ਲਈ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ।

 

3 ਸਾਬਕਾ ਪ੍ਰਧਾਨਾਂ ਨਾਲ ਮੀਟਿੰਗ ਦੀ ਰਿਪੋਰਟ ਹਾਈਕਮਾਂਡ ਨੂੰ ਭੇਜੀ 

ਦਸ ਦੇਈਏ ਕਿ 4 ਦਿਨ ਪਹਿਲਾਂ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ (Davender Yadav) ਨੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ (Malikarjun Khadge) ਦੀ 11 ਫਰਵਰੀ ਨੂੰ ਸਮਰਾਲਾ ਵਿੱਚ ਹੋਣ ਵਾਲੀ ਕਨਵੈਨਸ਼ਨ ਸਬੰਧੀ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਸਿੱਧੂ ਸ਼ਾਮਲ ਨਹੀਂ ਹੋਏ। ਉਸੇ ਦਿਨ ਦੇਰ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰਕੇ ਪਾਰਟੀ ਦੇ 3 ਸਾਬਕਾ ਪ੍ਰਧਾਨਾਂ ਨਾਲ ਮੀਟਿੰਗ ਦੀ ਫੋਟੋ ਸ਼ੇਅਰ ਕੀਤੀ ਸੀ। ਫੋਟੋ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਵੀ ਹਰਕਤ 'ਚ ਆ ਗਈ ਹੈ। ਪੂਰੇ ਮਾਮਲੇ ਦੀ ਰਿਪੋਰਟ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਫ ਕਹਿ ਰਹੇ ਹਨ ਕਿ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ