ਧੁੰਦ ਦੀ ਚਾਦਰ ਵਿੱਚ ਲਿਪਟਿਆ ਪੰਜਾਬ,ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।

Share:

ਹਾਈਲਾਈਟਸ

  • ਇਕੱਲੇ ਪੰਜਾਬ ’ਚ ਹੀ 35 ਤੋਂ 40 ਟਰੇਨਾਂ ਰੱਦ ਹੋਣ ਦੀ ਸੂਚਨਾ ਹੈ

ਸੰਘਣੀ ਧੁੰਦ ਨਾ ਪੰਜਾਬ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਖਾਸ ਤੌਰ ਤੇ ਮੰਗਲਵਾਰ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਪੰਜਾਬ ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ ਚ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

 

ਅਗਲੇ ਚਾਰ ਦਿਨ ਪੰਜਾਬ ਵਿੱਚ ਮੌਸਮ ਖੁਸ਼ਕ

ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਸੂਬੇ ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ।

 

ਧੁੰਦ ਦਾ ਸਫਰ ਤੇ ਅਸਰ

ਸੜਕ ਤੋਂ ਲੈ ਕੇ ਹਵਾਈ ਸਫ਼ਰ ਤੱਕ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਕਾਰਨਾਂ ਕਰ ਕੇ ਮੰਗਲਵਾਰ ਨੂੰ ਪੂਰੇ ਦੇਸ਼ 140 ਤੋਂ ਵੱਧ ਟਰੇਨਾਂ ਰੱਦ ਹੋਈਆਂ, ਜਦਕਿ ਇਕੱਲੇ ਪੰਜਾਬ ਚ ਹੀ 35 ਤੋਂ 40 ਟਰੇਨਾਂ ਰੱਦ ਹੋਣ ਦੀ ਸੂਚਨਾ ਹੈ। ਉੱਥੇ ਹੀ, ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਨੂੰ ਹਾਈਵੇਅ ਤੇ ਰੇਂਗਣ ਲਈ ਮਜਬੂਰ ਹੋਣਾ ਪਿਆ ਅਤੇ ਕਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ।

ਇਹ ਵੀ ਪੜ੍ਹੋ