Amritpal case: ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਮੰਗਿਆ ਹੋਰ ਸਮਾਂ, ਹੁਣ 29 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ 

Amritpal case: ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ। ਨਾਲ ਹੀ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। 

Share:

Amritpal case: 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਉਸ ਦੇ ਸਾਥੀਆਂ 'ਤੇ ਲਗਾਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਹਟਾਉਣ ਲਈ ਦਾਇਰ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ। ਨਾਲ ਹੀ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਮਾਮਲੇ ਵਿੱਚ ਹੋਰ ਧਿਰਾਂ ਵਿੱਚ ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸ਼ਾਮਲ ਹਨ।

ਸਾਥੀਆਂ ਸਮੇਤ ਜੇਲ੍ਹ ਵਿੱਚ ਭੁੱਖ ਹੜਤਾਲ ਕਰ ਰਿਹਾ ਅੰਮ੍ਰਿਤਪਾਲ 

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ NSA ਉਸ ਸਮੇਂ ਲਗਾਇਆ ਗਿਆ, ਜਦੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਫੜੇ ਜਾਣ ਤੋਂ ਬਾਅਦ ਉਹ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਹੁਣ ਉਸ ਨੂੰ ਉਥੇ ਕੈਦ ਹੋਏ ਕਰੀਬ 1 ਸਾਲ ਹੋਣ ਵਾਲਾ ਹੈ। ਅਜਿਹੇ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਅਤੇ ਬਸੰਤ ਸਿੰਘ ਵੱਲੋਂ NSA ਹਟਾਉਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਇਸ ਦੇ ਨਾਲ ਹੀ ਉਹ ਮੰਗ ਕਰ ਰਹੇ ਹਨ ਕਿ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਇਸ ਸਬੰਧੀ ਉਹ ਆਪਣੇ ਸਾਥੀਆਂ ਸਮੇਤ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕਰ ਰਿਹਾ ਹੈ। ਜਦੋਂਕਿ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿੱਚ ਮੋਰਚਾ ਲਾਇਆ ਗਿਆ ਹੈ।

ਇਹ ਵੀ ਪੜ੍ਹੋ