ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤ 'ਚ ਕੀਤਾ ਵਾਧਾ

ਸੀਐਮ ਭਗਵੰਤ ਮਾਨ ਨੇ ਐਕਸ ਹੈਂਡਲ 'ਤੇ ਜਾਣਕਾਰੀ ਦਿੱਤੀ। ਕਿਸਾਨੀ ਨੂੰ ਲੈ ਕੇ ਹੋਰ ਵੀ ਅਹਿਮ ਗੱਲਾਂ ਆਖੀਆਂ। 

Share:

ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਹੈ। ਸਰਕਾਰ ਵੱਲੋਂ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦਿੱਤੀ ਗਈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿੱਚ ਵਾਧੇ ਦਾ ਮਾਮਲਾ ਵਿਚਾਰਿਆ ਸੀ।

ਸੀਐਮ ਨੇ ਕੀ ਲਿਖਿਆ 

ਮੁੱਖ ਮੰਤਰੀ ਨੇ ਇਸ ਸਬੰਧੀ ਐਕਸ ਹੈਂਡਲ ਰਾਹੀਂ ਪੋਸਟ ਕਰਕੇ ਲਿਖਿਆ  -‘‘ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ... 

ਵੱਡੇ ਪੱਧਰ 'ਤੇ ਹੋਇਆ ਸੀ ਸੰਘਰਸ਼

ਕੁੱਝ ਦਿਨ ਪਹਿਲਾਂ ਗੰਨੇ ਦੀ ਕੀਮਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਫਗਵਾੜਾ ਵਿਖੇ ਨੈਸ਼ਨਲ ਹਾਈਵੇਅ ਉਪਰ ਪੱਕਾ ਮੋਰਚਾ ਲਾ ਦਿੱਤਾ ਸੀ ਤਾਂ ਨਾਲ ਹੀ ਰੇਲ ਆਵਾਜਾਈ ਵੀ ਠੱਪ ਕਰ ਦਿੱਤੀ ਸੀ। ਰੇਲਵੇ ਟਰੈਕ ਉਪਰ ਧਰਨਾ ਲਾਇਆ ਗਿਆ ਸੀ। ਸੂਬੇ ਪੱਧਰ 'ਤੇ ਸੰਘਰਸ਼ ਦੀ ਤਿਆਰੀ ਸੀ। ਜਿਸ ਮਗਰੋਂ ਸੀਐਮ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਗੰਨੇ ਦਾ ਭਾਅ ਵਧਾਉਣ ਦਾ ਭਰੋਸਾ ਦਿੱਤਾ ਸੀ। 

ਇਹ ਵੀ ਪੜ੍ਹੋ