Punjab government martyrs families: ਸ਼ਹੀਦਾਂ ਦੇ ਪਰਿਵਾਰਾਂ ਦਾ ਧਿਆਨ ਰੱਖ ਰਹੀ ਪੰਜਾਬ ਸਰਕਾਰ, ਦੇ ਰਹੀ ਇੱਕ ਕਰੋੜ ਰਪੁਏ ਦੀ ਸਹਾਇਤਾ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਬੱਚਿਆਂ ਨਾਲ ਹੀਟਰ ਲਗਾ ਕੇ ਸੌਂਦੇ ਹਾਂ ਤਾਂ ਕਾਰਗਿਲ ਵਿੱਚ ਫੌਜ ਦੇ ਜਵਾਨ ਮਾਇਨਸ 40 ਡਿਗਰੀ ਤਾਪਮਾਨ 'ਤੇ ਕੰਮ ਕਰਦੇ ਹਨ।

Share:

ਪੰਜਾਬ ਨਿਊਜ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਸਿਪਾਹੀ ਤਰਲੋਚਨ ਸਿੰਘ ਜੀ ਭਾਰਤੀ ਫੌਜ ਵਿੱਚ ਡਿਊਟੀ ਕਰਦੇ ਹੋਏ ਸ਼ਹੀਦ ਹੋ ਗਏ ਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਘਰ ਜਾ ਕੇ ਪਿਵਾਰ ਨਾਲ ਦੁੱਖ ਸਾਂਝਾ ਕੀਤਾ ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਭਵਿੱਖ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਬੱਚਿਆਂ ਨਾਲ ਹੀਟਰ ਲਗਾ ਕੇ ਸੌਂਦੇ ਹਾਂ ਤਾਂ ਕਾਰਗਿਲ ਵਿੱਚ ਫੌਜ ਦੇ ਜਵਾਨ ਮਾਇਨਸ 40 ਡਿਗਰੀ ਤਾਪਮਾਨ 'ਤੇ ਕੰਮ ਕਰਦੇ ਹਨ

ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੁਖੀ ਨਾ ਹੋਣ ਦੇਈਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ 1 ਕਰੋੜ ਰੁਪਏ ਦੇ ਕੇ ਵੀ ਉਸ ਨੂੰ ਵਾਪਸ ਨਹੀਂ ਲਿਆ ਸਕਦੇ, ਇਹ ਉਨ੍ਹਾਂ ਦੀ ਕੀਮਤ ਨਹੀਂ ਹੈ, ਪਰ ਘੱਟੋ-ਘੱਟ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਹਾਲਤ ਤਾਂ ਸੁਧਰਨੀ ਚਾਹੀਦੀ ਹੈ

ਸ਼ਹੀਦ ਸਿਪਾਹੀਆਂ ਅਤੇ ਜਵਾਨਾਂ ਨੂੰ ਕਰੋੜ-ਕਰੋੜ ਰੁਪਏ  

ਇਸੇ ਤਰ੍ਹਾਂ ਪੰਜਾਬ ਸਰਕਾਰ ਅਰੁਣਾਚਲ ਪ੍ਰਦੇਸ਼ ਵਿੱਚ ਅਸਲ ਕੰਟਰੋਲ ਰੇਖਾ (LAC) 'ਤੇ ਸ਼ਹੀਦ ਹੋਏ ਸੂਬੇਦਾਰ ਦੇ ਪਰਿਵਾਰ ਨੂੰ 1 ਕਰੋੜ ਦਿੱਤਾ ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦੇਵੇਗੀ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾਰਾਂਦਾ ਦੇ ਵਸਨੀਕ ਹਨ ਇਸ ਵਿੱਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਉਹ ਵਾਅਦਾ ਨਿਭਾਉਂਦੇ ਹੋਏ ਮਾਨ ਸਰਕਾਰ ਸ਼ਹੀਦ ਸਿਪਾਹੀਆਂ ਅਤੇ ਜਵਾਨਾਂ ਨੂੰ ਕਰੋੜ-ਕਰੋੜ ਰੁਪਏ ਦੇ ਰਹੀ ਹੈ

ਇਹ ਵੀ ਪੜ੍ਹੋ