ਪੰਜਾਬ ਸਰਕਾਰ ਨੇ  ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 55.45 ਕਰੋੜ ਰੁਪਏ ਕੀਤੇ ਜਾਰੀ 

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼  ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ।

Courtesy: file photo

Share:

ਪੰਜਾਬ ਨਿਊਜ਼। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਕਮ 86583 ਵਿਦਿਆਰਥੀਆਂ ਲਈ ਹੈ। ਇਸ ਰਕਮ ਦਾ ਪ੍ਰਬੰਧ ਸਰਕਾਰ ਨੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਕੀਤਾ ਸੀ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਦਿਖਾ ਰਹੀ ਹੈ। 

ਰਕਮ ਸਿੱਧੀ ਵਿਦਿਆਰਥੀਆਂ ਦੇ ਖਾਤੇ ਵਿੱਚ ਟ੍ਰਾਂਸਫਰ ਹੋਵੇਗੀ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼  ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਭੁਗਤਾਨ ਕਰ ਦਿੱਤਾ ਜਾਵੇਗਾ। ਇਸ ਰਕਮ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ।

ਕਾਂਗਰਸੀ ਮੰਤਰੀ ਵਜ਼ੀਫਾ ਹੀ ਖਾ ਗਏ 

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਉਪਰ ਵੀ ਨਿਸ਼ਾਨਾ ਸਾਧਿਆ ਗਿਆ। ਉਹਨਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਤਾਂ ਗਰੀਬ ਲੋਕਾਂ ਦੇ ਵਜ਼ੀਫੇ ਹੀ ਖਾ ਗਏ। ਕਾਂਗਰਸ ਸਰਕਾਰ ਵੇਲੇ ਕਦੇ ਵੀ ਕਿਸੇ ਵਿਦਿਆਰਥੀ ਨੂੰ ਸਕਾਲਰਸ਼ਿਪ ਨਹੀਂ ਮਿਲੀ। ਜਿਸ ਕਰਕੇ ਸੂਬੇ ਅੰਦਰ ਹਜ਼ਾਰਾਂ ਹੀ ਅਜਿਹੇ ਵਿਦਿਆਰਥੀ ਹਨ ਜਿਹਨਾਂ ਦੀ ਡਿਗਰੀ ਪੂਰੀ ਨਹੀਂ ਹੋ ਸਕੀ। ਕਿਸੇ ਦੀ ਡਿਗਰੀ ਨਹੀਂ ਮਿਲੀ ਤੇ ਕਿਸੇ ਨੇ ਅੱਧ ਵਿਚਕਾਰ ਪੜ੍ਹਾਈ ਛੱਡ ਦਿੱਤੀ। ਪ੍ਰੰਤੂ, ਪਿਛਲੇ ਕਰੀਬ ਢਾਈ ਸਾਲਾਂ ਤੋ ਆਪ ਸਰਕਾਰ ਸਮੇਂ ਸਿਰ ਇੱਕ ਇੱਕ ਪੈਸਾ ਦੇ ਰਹੀ ਹੈ। 

ਇਹ ਵੀ ਪੜ੍ਹੋ