ਪੰਜਾਬ ਸਰਕਾਰ ਨੇ ਮੰਤਰੀ ਅਮਨ ਅਰੋੜਾ ਕੇਸ 'ਚ High Court ਤੋਂ ਮੰਗਿਆ ਸਮਾਂ, ਹੁਣ ਹੋਵੇਗੀ 25 ਜਨਵਰੀ ਨੂੰ ਸੁਣਵਾਈ

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਇਸ ਕੇਸ ਦੀ ਸੁਣਵਾਈ ਹੁਣ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਜਿਥੇ ਇਸ ਮਾਮਲੇ ਦੀ ਸੁਣਵਾਈ 24 ਜਨਵਰੀ ਨੂੰ ਹੋਣੀ ਹੈ। ਅਜਿਹੇ 'ਚ ਇਸ ਮਾਮਲੇ ਦੀ ਸੁਣਵਾਈ 25 ਜਨਵਰੀ ਲਈ ਤੈਅ ਕੀਤੀ ਜਾਣੀ ਚਾਹੀਦੀ ਹੈ।

Share:

Punjab News: ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਸੌਂਪਣ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਮੌਕੇ ਪੰਜਾਬ ਸਰਕਾਰ (Punjab Government) ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਇਸ ਕੇਸ ਦੀ ਸੁਣਵਾਈ ਹੁਣ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਜਿਥੇ ਇਸ ਮਾਮਲੇ ਦੀ ਸੁਣਵਾਈ 24 ਜਨਵਰੀ ਨੂੰ ਹੋਣੀ ਹੈ। ਅਜਿਹੇ 'ਚ ਇਸ ਮਾਮਲੇ ਦੀ ਸੁਣਵਾਈ 25 ਜਨਵਰੀ ਲਈ ਤੈਅ ਕੀਤੀ ਜਾਣੀ ਚਾਹੀਦੀ ਹੈ। ਤਾਂ ਜੋ ਉਥੋਂ ਜੋ ਵੀ ਫੈਸਲਾ ਆਵੇ, ਉਸ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ ਜਾ ਸਕੇ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 25 ਤਰੀਕ ਨੂੰ ਤੈਅ ਕੀਤੀ ਹੈ।

15 ਸਾਲ ਪੁਰਾਣੇ ਕੇਸ ਵਿੱਚ 2 ਸਾਲ ਦੀ ਸਜ਼ਾ 

ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ (Aman Arora)ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

ਰਾਜਪਾਲ ਨੇ ਅਰੋੜਾ ਨੂੰ ਅਯੋਗ ਕਰਾਰ ਦਿੱਤਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ (Amritsar)'ਚ ਮੰਤਰੀ ਦੀ ਹੈਸੀਅਤ 'ਚ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਭੇਜਦਾ ਹੈ।

ਇਹ ਵੀ ਪੜ੍ਹੋ