ਪਲੇਅਵੇਅ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਜਾਵੇਗੀ ਨਵੀਂ ਨੀਤੀ,40 ਹਜ਼ਾਰ ਬੱਚਿਆਂ ਨੂੰ ਮਿਲੇਗਾ ਫਾਇਦਾ

ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਨਾ ਤਾਂ ਘਰੋਂ ਜੰਕ ਫੂਡ ਟਿਫਿਨ ਵਿੱਚ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ।

Share:

ਹਾਈਲਾਈਟਸ

  • ਇਹ ਜਾਣਕਾਰੀ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਪੰਜਾਬ ਨਿਊਜ਼। ਪਲੇਵੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਲੋਂ ਨਵੀਂ ਨੀਤੀ ਦੀ ਐਲਾਨ ਕੀਤਾ ਗਿਆ ਹੈ। ਹੁਣ ਪਲੇਵੇ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਇਸ ਨੀਤੀ ਵਿੱਚ ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਨੀਤਤੀ ਵਿੱਚ ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਨਾ ਤਾਂ ਘਰੋਂ ਜੰਕ ਫੂਡ ਟਿਫਿਨ ਵਿੱਚ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ।

ਸਕੂਲ ਦਾ ਰਜਿਸਟਰ ਹੈ ਜਾਂ ਨਹੀਂ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕਰਨੀ ਪਵੇਗੀ ਜਣਕਾਰੀ

ਇਹ ਜਾਣਕਾਰੀ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਾਰ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਪੰਜਾਬ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੀ ਗਿਣਤੀ 40 ਹਜ਼ਾਰ ਹੈ ਜਿੰਨਾ ਨੂੰ ਇਸ ਦਾ ਫਾਇਾ ਮਿਲੇਗਾ।  ਇਹ ਜਲਦੀ ਹੀ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿੰਨੇ ਪਲੇਵੇਅ ਸਕੂਲ ਹੋਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਵੇਅ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਆਂਗਣਵਾੜੀ ਕੇਂਦਰਾਂ ’ਤੇ ਸਰਕਾਰ ਦਾ ਕੰਟਰੋਲ ਸੀ। ਜਦੋਂ ਕਿ ਹੁਣ ਸਾਰੇ ਪਲੇਅਵੇਅ ਸੈਂਟਰ ਕਵਰ ਕੀਤੇ ਜਾਣਗੇ।

Tags :