Punjab Government 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (Mini Goa) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

Share:

ਹਾਈਲਾਈਟਸ

  • NRI ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ

Punjab News: ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਜਾਣਕਾਰੀ  ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਇਸ ਐੱਨਆਰਆਈ ਮਿਲਣੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ। 

ਮਸਲੇ ਹੱਲ ਕੀਤੇ ਜਾਣਗੇ

ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ 'ਤੇ ਰਮਣੀਕ ਮਹੌਲ ਵਿੱਚ ਹੋਣ ਵਾਲੀ ਇਸ ਮਿਲਣੀ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਵਿੱਚ ਜਿੱਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ ਓਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ। ਧਾਲੀਵਾਲ ਨੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿੰਨ ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿੱਚ ਹਾਜ਼ਰ ਹੈ।

ਇਹ ਵੀ ਪੜ੍ਹੋ