ਰਾਮ ਨਾਮ ਦੇ ਰੰਗ ‘ਚ ਰੰਗਿਆ Punjab,ਵੱਡੀਆਂ ਸਕਰੀਨਾਂ ਤੇ ਲਾਈਵ ਦਿਖਾਇਆ ਜਾਵੇਗਾ ਪ੍ਰੋਗਰਾਮ, ਲੱਖਾਂ ਦੀਵਿਆਂ ਨਾਲ ਮੰਦਰਾਂ ਨੂੰ ਸਜਾਇਆ

ਸ਼੍ਰੀ ਰਾਮ ਲਾਲਾ ਦੇ ਸਵਾਗਤ ਲਈ ਪੂਰੇ ਪੰਜਾਬ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਅੱਜ ਸਵੇਰ ਤੋਂ ਹੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਹਾਲਾਂਕਿ ਅੱਜ ਪੰਜਾਬ ਵਿੱਚ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਨੇ ਆਪਣੇ ਪੱਧਰ ’ਤੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Share:

ਹਾਈਲਾਈਟਸ

  • Punjab painted in the color of Ram's name, the program will be shown live on big screens, temples are decorated with lakhs of lamps.

Punjab News: ਅੱਜ ਅਯੁੱਧਿਆ (Ayodhya) ਵਿੱਚ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਪੂਰੇ ਸ਼ਹਿਰ ਨੂੰ ਫੁੱਲਾਂ ਨਾ ਸਜਾਇਆ ਗਿਆ ਹੈ। ਉੱਥੇ ਪੰਜਾਬ ਵਿੱਚ ਇਸ ਸਮਾਰੋਹ ਨੂੰ ਲੈ ਕੇ ਜਸ਼ਨ ਵਰਗਾ ਮਾਹੌਲ ਹੈ। ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ ਦੇ ਸ਼ਹਿਰਾਂ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸ਼ਹਿਰ ਦੀਆਂ ਇਮਾਰਤਾਂ ਅਤੇ ਘਰਾਂ ਨੂੰ ਆਕਰਸ਼ਕ ਲਾਈਟਾਂ ਨਾਲ ਜਗਮਗਾਇਆ ਗਿਆ ਹੈ। ਅੱਜ ਪੂਰੇ ਪੰਜਾਬ ਵਿੱਚ ਹਜ਼ਾਰਾਂ ਸਕਰੀਨਾਂ ਲਗਾਈਆਂ ਜਾ ਰਹੀਆਂ ਹਨ, ਜਿੱਥੇ ਸ਼ਰਧਾਲੂ ਪ੍ਰਾਣ-ਪ੍ਰਤੀਸ਼ਥਾ ਦੇ ਪ੍ਰੋਗਰਾਮ ਨੂੰ ਲਾਈਵ ਦੇਖ ਸਕਣਗੇ। ਰਾਤ ਦੇ ਸਮੇਂ ਪੰਜਾਬ ਭਰ ਦੇ ਮੰਦਰਾਂ ਅਤੇ ਘਰਾਂ ਵਿੱਚ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਪ੍ਰੋਗਰਾਮ ਦਾ ਕੀਤਾ ਜਾਵੇਗੀ ਸਿੱਧਾ ਪ੍ਰਸਾਰਣ

Amritsar ਦੇ ਵਾਲਮੀਕਿ ਤੀਰਥ, ਦੁਰਗਿਆਣਾ ਮੰਦਰ ਅਤੇ ਸ਼ਿਵਾਲਾ ਬਾਗ ਭਾਈਆਂ ਸਮੇਤ ਹੋਰ ਵੱਡੇ ਮੰਦਰਾਂ ਤੋਂ ਇਲਾਵਾ ਮਾਰਕੀਟ ਕਮੇਟੀਆਂ ਵੱਲੋਂ ਵੱਡੀਆਂ ਸਕਰੀਨਾਂ ਲਗਾਈਆਂ ਜਾ ਰਹੀਆਂ ਹਨ। ਅਯੁੱਧਿਆ 'ਚ ਹੋਣ ਵਾਲੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸਦੇ ਨਾਲ ਹੀ ਰਾਤ ਨੂੰ ਦੁਰਗਿਆਣਾ ਮੰਦਿਰ ਅਤੇ ਸ਼ਿਵਾਲਾ ਬਾਗ ਭਾਈਆਂ ਵਿਖੇ ਦੀਵੇ ਜਗਾਏ ਜਾਣਗੇ। ਕਈ ਸਮਾਜਿਕ ਸੰਸਥਾਵਾਂ ਵੀ ਸ਼ਾਮ ਨੂੰ ਆਤਿਸ਼ਬਾਜ਼ੀ ਕਰਨ ਜਾ ਰਹੀਆਂ ਹਨ। Jalandhar ਦੇ ਸ਼੍ਰੀ ਦੇਵੀ ਤਾਲਾਬ ਮੰਦਰ '1 ਲੱਖ 21 ਹਜ਼ਾਰ ਦੀਵੇ ਜਗਾਏ ਜਾਣਗੇ। ਇਸ ਤੋਂ ਇਲਾਵਾ ਕਈ ਵੱਡੇ ਮੰਦਰਾਂ ਅਤੇ ਮਾਰਕੀਟ ਕਮੇਟੀਆਂ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ 500 ਤੋਂ ਵੱਧ ਮੰਦਰਾਂ ਵਿੱਚ ਐਲਸੀਡੀ ਲਗਾ ਕੇ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਨੂੰ ਲਾਈਵ ਦਿਖਾਇਆ ਜਾਵੇਗਾ। ਸ਼ਾਮ ਦੇ ਸਮੇਂ ਸ਼ਹਿਰ ਦੇ ਪ੍ਰਮੁੱਖ ਮੰਦਰਾਂ ਵਿੱਚ ਦੀਪਮਾਲਾ ਕੀਤੀ ਜਾਵੇਗੀ।

'ਆਪ' ਦੇ ਮੰਤਰੀ ਵੀ ਬਣਨਗੇ ਪ੍ਰੋਗਰਾਮ ਦਾ ਹਿੱਸਾ

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਸਵੇਰੇ 10.30 ਵਜੇ ਭੋਆ ਹਲਕੇ ਵਿੱਚ ਪੈਂਦੇ ਪਿੰਡ ਚੇਲੇ ਚੱਕ ਤਾਰਾਗੜ੍ਹ ਦੇ ਰਾਮ ਮੰਦਰ ਵਿਖੇ ਲਾਈਵ ਪ੍ਰੋਗਰਾਮ ਵਿੱਚ ਪਹੁੰਚਣਗੇ। ਇਸ ਤੋਂ ਇਲਾਵਾ ਉਹ ਪਿੰਡ ਬਾਰਠ ਸਾਹਿਬ ਅਤੇ ਪਿੰਡ ਕਟਾਰੂਚੱਕ ਵੀ ਪੁੱਜਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਸਵੇਰੇ 10.30 ਵਜੇ ਸੈਸ਼ਨ ਚੌਂਕ ਹੁਸ਼ਿਆਰਪੁਰ ਵਿਖੇ ਆਯੋਜਿਤ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਪਹੁੰਚਣਗੇ। Cabinet Minister ਬਲਕਾਰ ਸਿੰਘ ਸੂਰਜ ਮੰਦਿਰ ਕਰਤਾਰਪੁਰ ਵਿਖੇ ਮੱਥਾ ਟੇਕਣਗੇ। Cabinet Minister ਹਰਜੋਤ ਸਿੰਘ ਬੈਂਸ ਸਵੇਰੇ 10.30 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਟਰੱਕ ਯੂਨੀਅਨ ਦਫ਼ਤਰ ਨੰਗਲ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਪਹੁੰਚਣਗੇ। ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਵੇਰੇ 9 ਵਜੇ ਅਗਰਵਾਲ ਧਰਮਸ਼ਾਲਾ ਸਮਾਣਾ ਤੋਂ ਰੱਥ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। Cabinet Minister ਕੁਲਦੀਪ ਸਿੰਘ ਧਾਲੀਵਾਲ ਸਵੇਰੇ 11 ਵਜੇ ਅਜਨਾਲਾ ਚੌਕ 'ਚ ਆਯੋਜਿਤ ਪ੍ਰੋਗਰਾਮ 'ਚ ਪਹੁੰਚਣਗੇ। ਸ਼ਾਮ 8 ਵਜੇ ਸ਼ਿਵ ਮੰਦਿਰ 'ਚ ਆਯੋਜਿਤ ਧਾਰਮਿਕ ਪ੍ਰੋਗਰਾਮ ਦਾ ਹਿੱਸਾ ਹੋਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਐਮਐਮ ਮਾਲਵੀਆ ਰੋਡ 'ਤੇ ਆਯੋਜਿਤ ਪ੍ਰੋਗਰਾਮ ਦਾ ਹਿੱਸਾ ਹੋਣਗੇ।

ਇਹ ਵੀ ਪੜ੍ਹੋ