PP INITIATIVE: 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਨੇ ਕੀਤੀ ਨਿਵੇਕਲੀ ਪਹਿਲ, ਪੜ੍ਹੋ ਪੂਰੀ ਖ਼ਬਰ 

PP INITIATIVE: ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਪ੍ਰੋਗਰਾਮ 2ਵੀਂ ਤੋਂ 5ਵੀਂ ਜਮਾਤ ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ ਸਮੇਤ ਨੌਕਰਾਂ ਅਤੇ ਡਰਾਈਵਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।

Share:

PP INITIATIVE: 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਨੇ ਨਵੀਂ ਪਹਿਲ ਕੀਤੀ ਹੈ। ਜਾਗ੍ਰਿਤੀ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਵਿੰਗ ਵੱਲੋਂ ਸ਼ੁਰੂ ਕੀਤੀ ਗਈ ਹੈ। ਇਸ ਦੇ ਲਈ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ ਵਿੱਚ 180 ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ, ਜੋ ਹੁਣ ਇਸ ਦਿਸ਼ਾ ਵਿੱਚ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਪ੍ਰੋਗਰਾਮ 2ਵੀਂ ਤੋਂ 5ਵੀਂ ਜਮਾਤ ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ ਸਮੇਤ ਨੌਕਰਾਂ ਅਤੇ ਡਰਾਈਵਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। 

800 ਮਹਿਲਾ ਮੁਲਾਜ਼ਮਾਂ ਨੂੰ ਸਿਖਲਾਈ ਦੇਣਗੇ ਮਾਸਟਰ ਟ੍ਰੇਨਰ 

ਅਗਲੇ ਹਫ਼ਤੇ ਇਹ ਮਾਸਟਰ ਟ੍ਰੇਨਰ ਸੂਬੇ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ 'ਤੇ ਤਾਇਨਾਤ 800 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ। ਇਹ ਮਹਿਲਾ ਮੁਲਾਜ਼ਮ ਆਪੋ-ਆਪਣੇ ਥਾਣਿਆਂ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੀਆਂ। ਉਹਨਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ਵਿੱਚ ਵੰਡੀ ਜਾਵੇਗੀ। ਯਾਦ ਰਹੇ ਕਿ ਬਾਲ ਅਪਰਾਧ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿੱਚ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਤਾਂ ਜੋ ਬੱਚੇ ਜਾਗਰੂਕ ਹੋ ਸਕਣ।

ਇਹ ਵੀ ਪੜ੍ਹੋ