ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਤੇ ਆਗੂਆਂ ਨੂੰ ਪੰਜਾਬ ਪੁਲਿਸ ਨੇ ਰੋਕਿਆ

ਐਸ.ਜੀ.ਪੀ.ਸੀ. ਦਾ ਕਹਿਣਾ ਹੈ ਕਿ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ 'ਤੇ ਜਾਵੇ। ਜਦੋਂ ਕਿ ਰਾਜੋਆਣਾ ਐਸ.ਜੀ.ਪੀ.ਸੀ.ਅਤੇ ਅਕਾਲੀ ਦਲ ਵੱਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਖੁਸ਼ ਹਨ। 

Share:

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਕੱਲ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਖਤਮ ਕਰਨ ਲਈ ਸ਼੍ਰੋਮਣੀ ਗੁਰੁਦੁਆਰਾ ਕਮੇਟੀ ਦੇ ਆਗੂ ਪਟਿਆਲਾ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਏ ਪਹੁੰਚੇ। ਪਰ ਪੰਜਾਬ ਪੁਲਿਸ ਨੇ ਆਗੂਆਂ ਨੂੰ ਬਾਹਰ ਹੀ ਰੋਕ ਲਿਆ ਤੇ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ। ਐਸ.ਜੀ.ਪੀ.ਸੀ. ਦਾ ਕਹਿਣਾ ਹੈ ਕਿ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ 'ਤੇ ਜਾਵੇ। ਜਦੋਂ ਕਿ ਰਾਜੋਆਣਾ ਐਸ.ਜੀ.ਪੀ.ਸੀ.ਅਤੇ ਅਕਾਲੀ ਦਲ ਵੱਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਖੁਸ਼ ਹਨ।  ਰਾਜੋਆਣਾ ਚਾਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਸ ਲਈ ਜਾਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਉਸ ਦੀ ਮੌਤ ਦੀ ਸਜ਼ਾ 'ਤੇ ਫੈਸਲਾ ਲੈਣਾ ਚਾਹੀਦਾ ਹੈ। ਉਹ ਅਕਾਲੀ ਦਲ ਤੋਂ ਇਸ ਗੱਲੋਂ ਵੀ ਨਾਰਾਜ਼ ਹਨ ਕਿ 10 ਸਾਲ ਰਾਜ ਅਤੇ ਕੇਂਦਰ ਵਿੱਚ ਇਕੱਠੇ ਰਹਿਣ ਦੇ ਬਾਵਜੂਦ ਉਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤੇ ਨਾ ਹੀ ਉਸ ਦੀ ਸਜ਼ਾ ਬਾਰੇ ਕੋਈ ਫੈਸਲਾ ਲਿਆ ਗਿਆ।

ਮਾਨ ਸਰਕਾਰ ਦੇ ਹੁਕਮਾਂ 'ਤੇ ਰੋਕਿਆ ਗਿਆ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਰਾਜੋਆਣਾ ਨੂੰ ਮਿਲਣ ਪਟਿਆਲਾ ਜੇਲ੍ਹ ਪੁੱਜੇ, ਪਰ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਉਹ ਸਾਰੇ ਪ੍ਰੋਟੋਕੋਲ ਨਾਲ ਰਾਜੋਆਣਾ ਨੂੰ ਮਿਲਣ ਆਏ ਸਨ, ਪਰ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ। ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਦੇ ਹੁਕਮਾਂ 'ਤੇ ਮੀਟਿੰਗ ਕਰਨ ਤੋਂ ਰੋਕਿਆ ਗਿਆ ਸੀ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਕੇਂਦਰੀ ਜੇਲ੍ਹ ਦੇ ਬਾਹਰ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਸਨ ਭਾਵੇਂ ਕਿ ਉਹ ਪੰਜਾਬ ਪੁਲਿਸ ਦੇ ਏਡੀਜੀਪੀ ਜੇਲ੍ਹ ਤੋਂ ਇਜਾਜ਼ਤ ਲੈ ਕੇ ਇੱਥੇ ਆਏ ਸਨ।

ਇਹ ਵੀ ਪੜ੍ਹੋ