ਥਿੰਕ ਟੈਂਕ ਰਣਨੀਤੀ ਨਾਲ ਅੱਤਵਾਦੀ ਹਮਲੇ ਰੋਕੇਗੀ ਪੰਜਾਬ ਪੁਲਿਸ

ਡੀਐਸਪੀਜ਼ ਨੂੰ ਵਿਸ਼ੇਸ਼ ਚੈਕਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਐਸਐਚਓ ਨੂੰ ਆਧੁਨਿਕ ਵਾਹਨ ਦਿੱਤੇ ਗਏ ਹਨ। ਪੁਲਿਸ ਨੇ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਦੀ ਸੁਰੱਖਿਆ ਵਿੱਚ ਕੁੱਝ ਬਦਲਾਅ ਕੀਤੇ ਹਨ। ਪੁਲਿਸ ਅਤੇ ਲੋਕਾਂ ਵਿਚਕਾਰ ਤਾਲਮੇਲ ਵਧਾਉਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ। 

Courtesy: file photo

Share:

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਥਾਣਿਆਂ 'ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 'ਥਿੰਕ ਟੈਂਕ' ਰਣਨੀਤੀ ਤਿਆਰ ਕੀਤੀ ਹੈ। ਇਸ ਲਈ 78 ਪੁਲਿਸ ਸਟੇਸ਼ਨਾਂ ਅਤੇ ਚੌਕੀਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਾਰੇ ਥਾਣਿਆਂ ਦੀ ਚਾਰਦੀਵਾਰੀ ਕੀਤੀ ਜਾਵੇਗੀ। ਉੱਪਰ ਕੰਡਿਆਲੀਆਂ ਤਾਰਾਂ ਵੀ ਲਗਾਈਆਂ ਜਾਣਗੀਆਂ। ਪੁਲਿਸ ਸੂਤਰਾਂ ਅਨੁਸਾਰ, ਜੋ ਇਮਾਰਤਾਂ ਸੁਰੱਖਿਅਤ ਨਹੀਂ ਹਨ, ਉਨ੍ਹਾਂ ਨੂੰ ਢਾਹ ਦਿੱਤਾ ਜਾਵੇਗਾ ਤਾਂ ਜੋ ਕੋਈ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾ ਸਕੇ। ਇਹ ਸਾਰਾ ਕੰਮ 4 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। 

ਇਸੇ ਮਹੀਨੇ ਤੋਂ ਕੰਮ ਸ਼ੁਰੂ 

ਇਸੇ ਮਹੀਨੇ ਤੋਂ ਕੰਮ ਸ਼ੁਰੂ ਹੋ ਜਾਵੇਗਾ। ਦਰਅਸਲ ਨਵੰਬਰ ਅਤੇ ਦਸੰਬਰ ਦੇ ਮਹੀਨਿਆਂ ਵਿੱਚ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ ਦੇ ਥਾਣਿਆਂ ਅਤੇ ਚੌਕੀਆਂ ਵਿੱਚ ਧਮਾਕੇ ਹੋਏ ਸਨ। ਜਿਸਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਡੀਐਸਪੀਜ਼ ਨੂੰ ਵਿਸ਼ੇਸ਼ ਚੈਕਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਐਸਐਚਓ ਨੂੰ ਆਧੁਨਿਕ ਵਾਹਨ ਦਿੱਤੇ ਗਏ ਹਨ। ਪੁਲਿਸ ਨੇ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਦੀ ਸੁਰੱਖਿਆ ਵਿੱਚ ਕੁੱਝ ਬਦਲਾਅ ਕੀਤੇ ਹਨ। ਸਾਰੇ ਥਾਣਿਆਂ ਵਿੱਚ ਅਸਥਾਈ ਜਾਲ ਅਤੇ ਹਰੀਆਂ ਚਾਦਰਾਂ ਲਗਾਈਆਂ ਗਈਆਂ ਹਨ ਤਾਂ ਜੋ ਜੇਕਰ ਬਾਹਰੋਂ ਕੁੱਝ ਵੀ ਸੁੱਟਿਆ ਜਾਵੇ ਤਾਂ ਉਹ ਅੰਦਰ ਨਾ ਪਹੁੰਚ ਸਕੇ। ਰਾਤ ਦੇ ਸਮੇਂ ਗਸ਼ਤ ਵਧਾ ਦਿੱਤੀ ਗਈ ਹੈ। ਇਹ ਜ਼ਿੰਮੇਵਾਰੀ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਗਈ ਹੈ ਤਾਂ ਜੋ ਰਾਤ ਨੂੰ ਵਿਸ਼ੇਸ਼ ਚੈਕਿੰਗ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਫੀਲਡ ਵਿੱਚ ਸਰਗਰਮ ਰਹਿਣਗੇ।  

ਸਰਹੱਦੀ ਇਲਾਕਿਆਂ 'ਚ ਜ਼ਿਆਦਾ ਫੋਕਸ 

ਪੁਲਿਸ ਅਤੇ ਲੋਕਾਂ ਵਿਚਕਾਰ ਤਾਲਮੇਲ ਵਧਾਉਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਜਾਣਕਾਰੀ ਉਨ੍ਹਾਂ ਤੱਕ ਤੁਰੰਤ ਪਹੁੰਚ ਸਕੇ। ਸਰਹੱਦੀ ਖੇਤਰਾਂ ਦੇ ਸਾਰੇ ਥਾਣਿਆਂ ਦੇ ਐਸਐਚਓਜ਼ ਨੂੰ ਆਧੁਨਿਕ ਵਾਹਨ ਦਿੱਤੇ ਗਏ ਹਨ। ਡੀਜੀਪੀ ਗੌਰਵ ਯਾਦਵ ਕੁੱਝ ਦਿਨ ਪਹਿਲਾਂ ਸਰਹੱਦੀ ਇਲਾਕੇ 'ਚ ਆਏ ਸਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਕਿਹਾ ਹੈ ਕਿ ਪਾਕਿਸਤਾਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 9 ਸਾਲਾਂ ਤੋਂ ਪੰਜਾਬ ਪੁਲਿਸ ਦਾ ਮਨੋਬਲ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲੇ ਤੱਕ ਅੱਤਵਾਦੀਆਂ ਨੂੰ  ਕੋਈ ਸਫਲਤਾ ਨਹੀਂ ਮਿਲੀ ਹੈ ਨਾ ਹੀ ਮਿਲੇਗੀ।

 

ਇਹ ਵੀ ਪੜ੍ਹੋ