Punjab Politics - ਅਕਾਲੀ ਦਲ ਦਾ ਨਵਾਂ ਪੈਂਤਰਾ, ਔਰਤਾਂ ਨੂੰ 33 ਫ਼ੀਸਦੀ ਟਿਕਟਾਂ ਦੇਣ ਦਾ ਐਲਾਨ 

ਮਾਘੀ ਮੇਲੇ ਦੌਰਾਨ ਕਾਨਫਰੰਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ। ਲੋਕ ਸਭਾ ਤੇ ਵਿਧਾਨ ਸਭਾ ਚੋਣਾਂ 'ਚ 33 ਫੀਸਦੀ ਅਤੇ ਲੋਕਲ ਬਾਡੀ ਚੋਣਾਂ ਵਿੱਚ 50 ਫੀਸਦੀ ਟਿਕਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। 

Share:

Political News. ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਪਹਿਲੀ ਸਰਬ-ਔਰਤ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਤੋਂ ਇਲਾਵਾ ਪਾਰਟੀ ਪੰਚਾਇਤ ਅਤੇ ਸਥਾਨਕ ਸਰਕਾਰਾਂ (ਨਗਰ ਕੌਂਸਲ-ਨਗਰ ਨਿਗਮ) ਚੋਣਾਂ ਵਿੱਚ ਵੀ ਔਰਤਾਂ ਨੂੰ 50 ਫ਼ੀਸਦੀ ਸੀਟਾਂ ਦੇਣ ਦੀ ਇਜ਼ਾਜਤ ਦੇਵੇਗੀ।  

ਕਾਂਗਰਸ ਤੇ ਆਪ ਨੇ ਕੀਤਾ ਧੋਖਾ 

ਸੁਖਬੀਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸ਼ਗਨ ਸਕੀਮ ਬੰਦ ਕਰ ਦਿੱਤੀ ਹੈ। ਸੱਤਾ ਵਿੱਚ ਆਉਣ ਤੋਂ ਬਾਅਦ ਇਹ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਬਾਦਲ ਨੇ ਕਿਹਾ ਕਿ ਉਹ ਆਟਾ-ਦਾਲ ਸਕੀਮ ਤਹਿਤ ਦਾਲਾਂ ਵੀ ਮੁਹੱਈਆ ਕਰਵਾਉਣਗੇ ਜਿਸ ਵਿਚ ਵੱਡੀ ਕਟੌਤੀ ਕੀਤੀ ਗਈ ਹੈ। ਇਸਤੋਂ ਇਲਾਵਾ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਕਾਂਗਰਸ ਅਤੇ 'ਆਪ' ਦੋਵਾਂ ਨੇ ਧੋਖਾ ਕੀਤਾ ਹੈ। ਕਾਂਗਰਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਕੁਝ ਨਹੀਂ ਕੀਤਾ। ਆਪ ਨੇ 'ਆਟਾ-ਦਾਲ' ਸਕੀਮ ਤਹਿਤ ਆਟੇ ਦੀ ਸਪਲਾਈ ਦੁੱਗਣੀ ਕਰਨ, ਬੁਢਾਪਾ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵੱਡੇ ਵਾਅਦੇ ਕੀਤੇ ਸਨ।

ਇੱਕ ਹਜ਼ਾਰ ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ 

ਬਾਦਲ ਨੇ ਕਿਹਾ ਕਿ ਪੈਨਸ਼ਨ ਰਾਸ਼ੀ ਵਧਾਉਣ ਦੀ ਬਜਾਏ ਲਾਭਪਾਤਰੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਕੀਤੀ ਗਈ ਹੈ। ਜਦਕਿ ਔਰਤਾਂ ਅਜੇ ਵੀ ਵਾਅਦੇ ਮੁਤਾਬਕ 1000 ਰੁਪਏ ਪ੍ਰਤੀ ਮਹੀਨਾ ਮਿਲਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਸ਼ਾਖੋਰੀ ਚਿੰਤਾਜਨਕ ਪੱਧਰ 'ਤੇ ਪਹੁੰਚ ਚੁੱਕੀ ਹੈ। ਆਪ ਵਿਧਾਇਕ ਨਸ਼ੇ ਦੇ ਸੌਦਾਗਰਾਂ ਤੋਂ ਹਰ ਮਹੀਨੇ ਲੱਖਾਂ ਰੁਪਏ ਲੈ ਰਹੇ ਹਨ ਅਤੇ ਪੁਲਿਸ ਨੂੰ ਤਸਕਰਾਂ ਨੂੰ ਫੜਨ ਤੋਂ ਰੋਕ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਇਤਿਹਾਸ ਵਿੱਚ ਔਰਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਗੱਲ ਕੀਤੀ।

ਇਹ ਵੀ ਪੜ੍ਹੋ