Punjab Politics : ਭਾਜਪਾ ਦੀ ਅਕਾਲੀ ਦਲ ਨੂੰ ਕੋਰੀ ਨਾਂਹ, ਗਠਜੋੜ ਤੋਂ ਇਨਕਾਰ, ਇਕੱਲੇ ਲੜਨਗੇ ਚੋਣਾਂ 

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ 25 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਸ਼ਪੱਸ਼ਟ ਕਰ ਦਿੱਤਾ ਹੈ। 

Share:

ਹਾਈਲਾਈਟਸ

  • ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ 25 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ।
  • ਭਾਜਪਾ ਕੇਡਰ ਨੂੰ ਚੋਣਾਂ ਲਈ ਤਿਆਰ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।

Punjab Politics : ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿੱਚ ਕੋਈ ਗਠਜੋੜ ਨਹੀਂ ਹੋਵੇਗਾ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਸਾਰੀਆਂ ਸੀਟਾਂ 'ਤੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸਤੋਂ ਇੱਕ ਦਿਨ ਬਾਅਦ ਵੀਰਵਾਰ ਨੂੰ ਭਾਜਪਾ ਨੇ ਵੀ ਵੱਡਾ ਐਲਾਨ ਕੀਤਾ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਅਤੇ ਇਕੱਲੇ ਹੀ ਚੋਣਾਂ ਲੜੇਗੀ। ਵਰਣਨਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ 25 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ।

ਭਾਜਪਾ ਕਰਨ ਲੱਗੀ ਆਪਣੀ ਤਿਆਰੀ 

ਕਾਂਗਰਸ ਅਤੇ 'ਆਪ' ਨੇ ਹੁਣ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲੇ ਚੋਣ ਲੜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਭਾਜਪਾ ਨੇ ਵੀ ਆਪਣੇ ਪੱਧਰ 'ਤੇ ਚੋਣਾਂ ਲਈ ਜਥੇਬੰਦ ਹੋਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਭਾਜਪਾ ਕੇਡਰ ਨੂੰ ਚੋਣਾਂ ਲਈ ਤਿਆਰ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਪਾਰਟੀ ਦੇ ਸੀਨੀਅਰ ਆਗੂਆਂ ਨਾਲ ਚੋਣ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਸੁਨੀਲ ਜਾਖੜ ਨੇ ਭਾਜਪਾ ਨੂੰ ਹੇਠਲੇ ਪੱਧਰ 'ਤੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਮੁਖੀਆਂ ਤੋਂ ਰਿਪੋਰਟ ਮੰਗੀ ਹੈ ਤਾਂ ਜੋ ਸਮੇਂ ਸਿਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ। ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਲੋਕਾਂ ਤੱਕ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੱਖ ਵੱਖ ਹਲਕਿਆਂ ਤੋਂ ਮੰਗੀ ਰਿਪੋਰਟ 

ਇਸ ਦੌਰਾਨ ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਹਲਕਿਆਂ ਤੋਂ ਜ਼ਮੀਨੀ ਰਿਪੋਰਟਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਪੰਜਾਬ ਵਿੱਚ ਪਹਿਲਾਂ ਨਾਲੋਂ ਵੱਧ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਆਮ ਲੋਕ ਭਾਜਪਾ ਵਿੱਚ ਸ਼ਾਮਲ ਹੋਣ ਲੱਗੇ ਹਨ। ਇਸ ਸਬੰਧੀ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਇਕਜੁੱਟ ਹੈ ਅਤੇ ਲੋਕ ਸਭਾ ਚੋਣਾਂ ਵਿਚ ਚੰਗੇ ਨਤੀਜੇ ਹਾਸਲ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਮੂਹ ਸੀਨੀਅਰ ਆਗੂਆਂ, ਅਧਿਕਾਰੀਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਸਮੂਹਿਕ ਰਣਨੀਤੀ ਬਣਾਈ ਜਾ ਰਹੀ ਹੈ।

ਇੰਡੀਆ ਗਠਜੋੜ ਨੂੰ ਦੱਸਿਆ ਸੁਆਰਥ 

ਜਿੱਥੇ ਇੱਕ ਪਾਸੇ ਜਾਖੜ ਨੇ ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਨੂੰ ਸਿਰੇ ਤੋਂ ਨਕਾਰ ਦਿੱਤਾ, ਉੱਥੇ ਹੀ ਦੂਜੇ ਪਾਸੇ ਕਾਂਗਰਸ ਅਤੇ ‘ਆਪ’ ਨਾਲ ਗਠਜੋੜ ਦੀਆਂ ਕੋਸ਼ਿਸ਼ਾਂ ਨੂੰ ਨਾਪਾਕ ਗਠਜੋੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਛੁਪਾਉਣ ਦੀ ਨੀਅਤ ਨਾਲ ਕੀਤੀ ਗਈ ਸੌਦੇਬਾਜ਼ੀ ਦਾ ਪਰਦਾਫਾਸ਼ ਹੋ ਗਿਆ ਹੈ। ‘ਇੰਡੀਆ’ ਗਠਜੋੜ ਹੇਠ ਇਕਜੁੱਟ ਹੋਣ ਵਾਲੀਆਂ ਪਾਰਟੀਆਂ ਦਾ ਆਧਾਰ ਸਿਰਫ਼ ਸਵਾਰਥ ਹੈ।

ਇਹ ਵੀ ਪੜ੍ਹੋ