Punjab Politics: ਕਾਂਗਰਸ ਦੇ ਸਾਬਕਾ ਵਿਧਾਇਕ 'ਆਪ' ਵਿੱਚ ਸ਼ਾਮਲ, ਫਤਿਹਗੜ੍ਹ ਸਾਹਿਬ ਤੋਂ ਹੋ ਸਕਦੇ ਹਨ ਲੋਕ ਸਭਾ ਦੇ ਉਮੀਦਵਾਰ

Punjab Politics: ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਦਸ ਦਈਏ ਕਿ ਗੁਰਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ।

Share:

Punjab News: ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ।

ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦਾ ਰਹਿਣ ਵਾਲਾ ਹੈ। ਕਾਂਗਰਸ ਨੇ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੱਸੀ ਪਠਾਣਾ ਤੋਂ ਟਿਕਟ ਦਿੱਤੀ ਸੀ। ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ਦੀਆਂ ਚੋਣਾਂ ਵਿੱਚ ਉਹ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।

ਇਸ ਕਰਕੇ ਛੱਡੀ ਪਾਰਟੀ

ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਮਨਾਉਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਜਦੋਂ ਜੀਪੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰ ਰਹੇ ਸਨ ਤਾਂ ਪਾਰਟੀ ਨੇ ਉਨ੍ਹਾਂ ਨੂੰ ਨਾਂਹ ਕਰ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ।

ਇਹ ਵੀ ਪੜ੍ਹੋ